Loading Now

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਕੌਮੀ ਐਵਾਰਡ ਨਾਲ ਸਨਮਾਨਿਤ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਕੌਮੀ ਐਵਾਰਡ ਨਾਲ ਸਨਮਾਨਿਤ

 

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਨਵੀਂ ਦਿੱਲੀ ਵਿੱਚ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ-2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ’ਚ ਕੌਮੀ ਐਵਾਰਡ ਜਿੱਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਕੋਲੋਂ ਇਹ ਐਵਾਰਡ ਹਾਸਲ ਕੀਤੇ ਗਏ। ਇਸ ਕਨਕਲੇਵ ਦੌਰਾਨ ਵਿੱਤੀ ਪ੍ਰਬੰਧਨ ਵਰਗ ’ਚ ਦਿ ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ, ਉੱਤਮ ਗੰਨਾ ਵਿਕਾਸ ਵਰਗ ’ਚ ਦਿ ਫ਼ਾਜ਼ਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਤਕਨੀਕੀ ਕੁਸ਼ਲਤਾ ਐਵਾਰਡ ਵਰਗ ’ਚ ਦਿ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਇਸੇ ਵਰਗ ’ਚ ਦਿ ਭੋਗਪੁਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਤੀਜਾ ਸਥਾਨ ਹਾਸਲ ਕੀਤਾ। ਖੁੱਡੀਆਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੰਨੇ ਦਾ ਉਤਪਾਦਨ ਵਧਾਉਣ, ਖੰਡ ਦੀ ਵਸੂਲੀ ਦਰ ਵਿੱਚ ਸੁਧਾਰ ਅਤੇ ਕਾਸ਼ਤ ਦੀ ਲਾਗਤ ਘਟਾਉਣ ਲਈ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾਉਣ ਵੱਲ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਸੂਬੇ ਦੀਆਂ ਪੰਜ ਖੰਡ ਮਿੱਲਾਂ ਨੂੰ ਕੌਮੀ ਪੱਧਰ ’ਤੇ ਐਵਾਰਡ ਮਿਲਣਾ ਸੂਬੇ ਲਈ ਮਾਣ ਵਾਲੀ ਗੱਲ ਹੈ। ਖੰਡ ਮਿੱਲਾਂ ਵੱਲੋਂ ਕੀਤੇ ਗਏ ਸਰਵੇਖਣ ਅਨੁਸਾਰ ਸਾਲ 2025-26 ਦੌਰਾਨ ਪੰਜਾਬ ਵਿੱਚ ਗੰਨੇ ਹੇਠ ਰਕਬਾ 1,11,818 ਹੈਕਟੇਅਰ ਸੀ, ਜੋ ਸਾਲ 2026-27 ਦੌਰਾਨ ਵਧ ਕੇ 1,16,131 ਹੈਕਟੇਅਰ ਹੋ ਗਿਆ ਹੈ। ਜੇ ਮੌਸਮ ਅਨੁਕੂਲ ਰਿਹਾ ਤਾਂ ਇਸ ਰਕਬੇ ਤੋਂ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਸਹਿਕਾਰਤਾ ਵਿਭਾਗ ਪੰਜਾਬ ਦੇ ਸਕੱਤਰ ਅਜੀਤ ਬਾਲਾ ਜੋਸ਼ੀ ਅਤੇ ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਡਾ. ਸੇਨੂੰ ਦੁੱਗਲ ਤੇ ਖੰਡ ਮਿੱਲਾਂ ਦੇ ਅਧਿਕਾਰੀ ਹਾਜ਼ਰ ਸਨ।

Share this content:

Post Comment