ਪੰਜਾਬ ਦੇ 18 ਪੁਲੀਸ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 26 ਜਨਵਰੀ – ਗਣਤੰਤਰ ਦਿਵਸ 2026 ਦੇ ਮੌਕੇ ‘ਤੇ, ਪੰਜਾਬ ਪੁਲਿਸ ਅਤੇ ਸਿਵਲ ਡਿਫੈਂਸ ਦੇ ਕੁੱਲ 18 ਅਧਿਕਾਰੀਆਂ ਨੂੰ ਵਿਲੱਖਣ ਸੇਵਾ ਅਤੇ ਬਹਾਦਰੀ ਲਈ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 15 ਅਧਿਕਾਰੀਆਂ ਨੂੰ ਬਹਾਦਰੀ ਅਤੇ ਮੈਰੀਟੋਰੀਅਸ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦੋਂ ਕਿ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ (ਪੀਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਹੋਣਗੇ ਪੰਜਾਬ ਦੇ ਤਿੰਨ ਸੀਨੀਅਰ ਪੁਲਿਸ ਅਧਿਕਾਰੀ
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਪੰਜਾਬ ਦੇ ਤਿੰਨ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਏਡੀਜੀਪੀ ਐਸਐਮਟੀ ਵਿਭੂ ਰਾਜ, ਡੀਆਈਜੀ ਲਕਸ਼ਮੀਕਾਂਤ ਯਾਦਵ ਅਤੇ ਏਡੀਜੀਪੀ ਅਰੁਣ ਪਾਲ ਸਿੰਘ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਪੁਲਿਸ ਸੇਵਾ ਵਿੱਚ ਉਨ੍ਹਾਂ ਦੀ ਵਿਲੱਖਣ ਅਤੇ ਮਿਸਾਲੀ ਸੇਵਾ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ।
16 ਪੁਲਿਸ ਅਤੇ ਸਿਵਲ ਡਿਫੈਂਸ ਅਧਿਕਾਰੀਆਂ ਨੂੰ ਬਹਾਦਰੀ ਮੈਡਲ ਅਤੇ ਮੈਰੀਟੋਰੀਅਸ ਸਰਵਿਸ ਮੈਡਲ
ਪੰਜਾਬ ਦੇ 15 ਪੁਲਿਸ ਅਤੇ ਸਿਵਲ ਡਿਫੈਂਸ ਅਧਿਕਾਰੀਆਂ ਨੂੰ ਬਹਾਦਰੀ ਮੈਡਲ ਅਤੇ ਮੈਰੀਟੋਰੀਅਸ ਸਰਵਿਸ ਮੈਡਲ ਲਈ ਚੁਣਿਆ ਗਿਆ ਹੈ। ਸੂਚੀ ਵਿੱਚ ਐਸਪੀ ਜਸਦੇਵ ਸਿੰਘ ਸਿੱਧੂ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਡੀਐਸਪੀ ਹਰਿੰਦਰਦੀਪ ਸਿੰਘ, ਡੀਐਸਪੀ ਨਵਦੀਪ ਸਿੰਘ, ਇੰਸਪੈਕਟਰ ਤਲਵਿੰਦਰ ਸਿੰਘ, ਏਆਈਜੀ ਰਣਦੀਪ ਸਿੰਘ ਮਾਨ, ਇੰਸਪੈਕਟਰ ਹਰੀਸ਼ ਕੁਮਾਰ, ਇੰਸਪੈਕਟਰ ਪ੍ਰੀਤਪਾਲ ਸਿੰਘ, ਇੰਸਪੈਕਟਰ ਰਾਜਿੰਦਰ ਕੁਮਾਰ, ਸਬ-ਇੰਸਪੈਕਟਰ ਭੁਪਿੰਦਰ ਸਿੰਘ, ਸਬ-ਇੰਸਪੈਕਟਰ ਧਰਮਜੀਤ ਕੌਰ, ਇੰਸਪੈਕਟਰ ਮਨਜੀਤ ਕੌਰ, ਏਐਸਆਈ ਸਵਰਨਜੀਤ ਕੌਰ, ਏਸੀਪੀ ਸਪਿੰਦਰ ਕੌਰ ਅਤੇ ਇੰਸਪੈਕਟਰ ਸੁਖਜੀਤ ਸਿੰਘ ਸ਼ਾਮਲ ਹਨ। ਸ਼ਰਨਦੀਪ ਸਿੰਘ ਗਰੇਵਾਲ ਨੂੰ ਸੰਭਾਵੀ ਰੱਖਿਆ ਲਈ ਸਨਮਾਨਿਤ ਕੀਤਾ ਜਾਵੇਗਾ।
Share this content:



Post Comment