ਪੰਜਾਬ ਦੇ 5012 ਸਕੂਲਾਂ ਨੂੰ ਮਿਲਣਗੇ 38,649 ਨਵੇਂ ਕੰਪਿਊਟਰ
ਚੰਡੀਗੜ੍ਹ, 27 ਫਰਵਰੀ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਵਿੱਚ ਤਕਨੀਕੀ ਸੁਧਾਰ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ ਡਿਜੀਟਲ ਪ੍ਰਾਜੈਕਟ ਲਗਾਏ ਜਾ ਰਹੇ ਹਨ। ਇਹ ਗੱਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ-ਨਾਲ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ ’ਤੇ ਨਵਾਂ ਰੂਪ ਦਿੱਤਾ ਜਾਵੇਗਾ। ਪੰਜਾਬ ਦੇ 5,012 ਸਰਕਾਰੀ ਸਕੂਲਾਂ ਨੂੰ ਨਵੀਨਤਮ ਸਾਫਟਵੇਅਰ ਨਾਲ ਲੈਸ 38,649 ਨਵੇਂ ਕੰਪਿਊਟਰ ਦਿੱਤੇ ਜਾ ਰਹੇ ਹਨ। ਇਹ ਕੰਪਿਊਟਰ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ 50 ਫ਼ੀਸਦੀ ਮਿਡਲ ਸਕੂਲਾਂ ਨੂੰ ਦਿੱਤੇ ਜਾਣਗੇ। 5,000 ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ।
ਇਸ ਤੋਂ ਇਲਾਵਾ 3,694 ਸਕੂਲਾਂ ਵਿੱਚ 8,268 ਆਧੁਨਿਕ ਬਲੈਕ ਬੋਰਡ (ਇੰਟਰਐਕਟਿਵ ਫਲੈਟ ਪੈਨਲ) ਸਥਾਪਤ ਕੀਤੇ ਜਾਣਗੇ। ਇਹ ਆਧੁਨਿਕ ਬਲੈਕ ਬੋਰਡ ਹਰ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲ ਨੂੰ ਦਿੱਤੇ ਜਾਣਗੇ। ਸੰਗਰੂਰ ਤੇ ਰੋਪੜ ਜ਼ਿਲ੍ਹੇ ਵਿੱਚ ਅੱਜ ਤੋਂ ਕੰਪਿਊਟਰ ਤੇ ਡਿਜੀਟਲ ਬਲੈਕਬੋਰਡ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ, ਜਦੋਂ ਕਿ 20 ਮਾਰਚ ਤੱਕ ਸਾਰੇ ਜ਼ਿਲ੍ਹਿਆਂ ਤੱਕ ਪਹੁੰਚ ਜਾਣਗੇ। ਸਾਰੇ ਸਕੂਲਾਂ ਵਿੱਚ 20 ਮਾਰਚ ਤੱਕ ਕੰਪਿਊਟਰ ਤੇ ਡਿਜੀਟਲ ਬਲੈਕਬੋਰਡ ਪਹੁੰਚ ਜਾਣਗੇ। ਇਸ ਦੌਰਾਨ ਸਕੂਲ ਪੱਧਰੀ ਅਨਬਾਕਸਿੰਗ ਸੈਲੀਬ੍ਰੇਸ਼ਨ ਪ੍ਰੋਗਰਾਮ ਕਰਵਾਏ ਜਾਣਗੇ। ਇਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ, ਸੇਵਾਮੁਕਤ ਅਧਿਆਪਕਾਂ ਅਤੇ ਸਾਬਕਾ ਫੌਜੀਆਂ ਨੂੰ ਨਵੇਂ ਡਿਜੀਟਲ ਯੁੱਗ ਦੀ ਸ਼ੁਰੂਆਤ ਦੇ ਗਵਾਹ ਬਣਾਇਆ ਜਾਵੇਗਾ।
Share this content:



Post Comment