Loading Now

ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਹੋਇਆ ਫੇਰਬਦਲ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਹੋਇਆ ਫੇਰਬਦਲ

ਚੰਡੀਗੜ੍ਹ, 26 ਜੂਨ – ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਦਫ਼ਤਰੀ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਨਵੇਂ ਫ਼ੈਸਲੇ ਅਨੁਸਾਰ 1 ਜੁਲਾਈ 2026 (ਬੁੱਧਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਦਫ਼ਤਰੀ ਸਮਾਂ ਮੁੜ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ। ਗੌਰਤਲਬ ਹੈ ਕਿ ਵੱਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 25 ਮਈ 2026 ਤੋਂ ਅਗਲੇ ਹੁਕਮਾਂ ਤੱਕ ਦਫ਼ਤਰੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਹੋਇਆ ਸੀ। ਹੁਣ ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਇਹ ਵਿਵਸਥਾ ਖ਼ਤਮ ਕਰਦਿਆਂ ਪਹਿਲਾਂ ਵਾਲਾ ਸਮਾਂ ਮੁੜ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Share this content:

Post Comment