ਪੰਜਾਬ ਬੋਰਡ ਦਾ ਜਾਅਲੀ ਸਰਟੀਫਿਕੇਟ ਬਣਵਾਉਣ ਵਾਲਾ ਇੱਕ ਹੋਰ ਮੁਲਜ਼ਮ ਗ੍ਰਿਫਤਾਰ
ਮੋਹਾਲੀ, 11 ਮਈ – ਮੋਹਾਲੀ ਪੁਲਿਸ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੇ ਜਾਅਲੀ ਸਰਟੀਫਿਕੇਟ ਘਪਲੇ ਵਿੱਚ ਮੋਹਾਲੀ ਪੁਲਿਸ ਵੱਲੋਂ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਜੇ ਸ਼ਰਮਾ ਵਜੋਂ ਹੋਈ ਹੈ। ਅਜੇ ਸ਼ਰਮਾ ਉਤੇ ਦੋਸ਼ ਹੈ ਕਿ ਉਸ ਨੇ ਮੈਡੀਕਲ ਸਟੋਰ ਖੋਲ੍ਹਣ ਲਈ ਲਾਇਸੈਂਸ ਲੈਣ ਲਈ ਅਪਲਾਈ ਕੀਤਾ ਸੀ, ਜਿਸ ਵਿੱਚ ਆਪਣਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਰਟੀਫਿਕੇਟ ਲਗਾਇਆ ਗਿਆ, ਜੋ ਕਿ ਜਦੋਂ ਜਾਂਚ ਲਈ ਬੋਰਡ ਦੇ ਦਫ਼ਤਰ ਪਹੁੰਚਿਆ ਤਾਂ ਉਹ ਜਾਅਲੀ ਪਾਇਆ ਗਿਆ। ਥਾਣਾ ਮੁਖੀ ਸਤਨਾਮ ਸਿੰਘ ਨੇ ਅਜੇ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਕੁਲਦੀਪ ਸਿੰਘ, ਕ੍ਰਿਸ਼ਨ ਸਿੰਘ ਤੇ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਬੋਰਡ ਦੀ ਯੂਨੀਅਨ ਦੇ ਮੌਜੂਦਾ ਪ੍ਰਧਾਨ ਪਰਮਿੰਦਰ ਸਿੰਘ ਖੰਗੂੜਾ, ਹਰਮਨਦੀਪ ਸਿੰਘ ਬੋਪਾਰਾਏ, ਰਣਜੀਤ ਸਿੰਘ ਤੇ ਰਜਿੰਦਰ ਸਿੰਘ ਫਰਾਰ ਚੱਲ ਰਹੇ ਹਨ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ 2023 ਵਿੱਚ ਜਦੋਂ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਬੋਰਡ ਵਿੱਚ ਆਈ ਤਾਂ ਇਸ ਫਰਜ਼ੀ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼ ਹੋਇਆ ਸੀ ।
Share this content:



Post Comment