‘ਪੰਜਾਬ ਬੰਦ’ ਨੂੰ ਵੱਡਾ ਹੁੰਗਾਰਾ, ਬਾਜ਼ਾਰ ਪੂਰੀ ਤਰ੍ਹਾਂ, ਹਾਈਵੇਅ ਜਾਮ
ਬਠਿੰਡਾ, 21 ਅਗਸਤ – ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਥਕ ਅਤੇ ਕਿਸਾਨ ਜਥੇਬੰਦੀਆਂ ਨੇ ਕਮਰ ਕੱਸ ਲਈ ਹੈ। ਇਸ ਸਬੰਧੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ, ਵਪਾਰੀ ਵਰਗ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਦੇ ਸੱਦੇ ਨੂੰ ਭਰਵਾਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਅਕਾਲੀ ਦਲ ਅੰਮ੍ਰਿਤਸਰ ਦੇ ਪਰਮਿੰਦਰ ਸਿੰਘ ਬਾਲਿਆਂਵਾਲੀ, ਯੂਨਾਈਟਿਡ ਅਕਾਲੀ ਦਲ ਦੇ ਸੁਖਜੀਤ ਸਿੰਘ, ਪੁਨਰ ਸੁਰਜੀਤ ਅਕਾਲੀ ਦਲ ਦੇ ਭੋਲਾ ਸਿੰਘ ਗਿੱਲਪੱਤੀ, ਅਕਾਲੀ ਦਲ ਵਾਰਿਸ ਪੰਜਾਬ ਦੇ ਚਮਕੌਰ ਸਿੰਘ, ਦਲ ਖਾਲਸਾ ਦੇ ਬਾਬਾ ਹਰਦੀਪ ਸਿੰਘ ਮਹਿਰਾਜ, ਬਾਬਾ ਬਲਜੀਤ ਸਿੰਘ ਗਿੱਲਪੱਤੀ, ਭਾਈ ਹਾਕਮ ਸਿੰਘ ਖਾਲਸਾ, ਹਰਦੀਪਕ ਸਿੰਘ ਖਾਲਸਾ ਅਤੇ ਆਤਮਾ ਸਿੰਘ ਚਹਿਲ ਆਦਿ ਆਗੂ ਹਾਜ਼ਰ ਸਨ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਬੰਦ ਦੌਰਾਨ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੜਕੀ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਬਠਿੰਡਾ ਜ਼ਿਲ੍ਹੇ ਵਿੱਚ ਬਠਿੰਡਾ ਬੱਸ ਸਟੈਂਡ ਚੌਕ, ਰਾਮਪੁਰਾ ਫੂਲ, ਮੌੜ, ਜੀਦਾ ਅਤੇ ਭਗਤਾ ਭਾਈਕਾ ਵਿੱਚ ਧਰਨੇ ਲਾਏ ਜਾਣਗੇ। ਆਗੂਆਂ ਨੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਵੀ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਵਿਦਿਅਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ। ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਐਮਰਜੈਂਸੀ ਸੇਵਾਵਾਂ, ਹਸਪਤਾਲਾਂ ਅਤੇ ਮੈਡੀਕਲ ਸਟੋਰਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ, ਤਾਂ ਜੋ ਮਰੀਜ਼ਾਂ ਅਤੇ ਐਮਰਜੈਂਸੀ ਲੋੜ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਪ੍ਰਾਈਵੇਟ ਬੱਸਾਂ ਬੰਦ ਰਹਿਣਗੀਆਂ
ਕੌਮੀ ਇਨਸਾਫ਼ ਮੋਰਚੇ ਦੇ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਪ੍ਰਾਈਵੇਟ ਬੱਸ ਅਪਰੇਟਰ ਐਸੋਸੀਏਸ਼ਨ ਮਾਨਸਾ ਵੱਲੋਂ ਬੱਸਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਭਲਕੇ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦੌਰਾਨ ਮਾਨਸਾ ਦੇ ਸਾਰੇ ਟਰਾਂਸਪੋਰਟਰਾਂ ਨੇ ਸਮਰਥਨ ਕਰਦਿਆਂ ਬੱਸਾਂ ਨੂੰ ਪੂਰਨ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਉਧਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਜੀ ਐੱਸ ਮਾਨ ਦੀ ਪ੍ਰਧਾਨਗੀ ਹੇਠ ਹੋਈਜਿਸ 21 ਅਗਸਤ ਨੂੰ ਮੁਕੰਮਲ ‘ਨੋ ਵਰਕ ਡੇਅ’ (ਕੰਮ ਬੰਦ) ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
Share this content:



Post Comment