ਪੰਜਾਬ ਯੂਨੀਵਰਸਿਟੀ ਨੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ ਐਲਾਨ
ਚੰਡੀਗੜ੍ਹ, 22 ਅਗਸਤ – ਪੰਜਾਬ ਯੂਨੀਵਰਸਿਟੀ (ਪੀਯੂ) ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। 3 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਕਿਸੇ ਵੀ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਥੋਂ ਤੱਕ ਕਿ ਕਾਰ ਰੈਲੀਆਂ ‘ਤੇ ਪਾਬੰਦੀ ਹੋਵੇਗੀ। ਚੋਣਾਂ ਦੌਰਾਨ ਯੂਨੀਵਰਸਿਟੀ ‘ਚ 400 ਤੋਂ ਵਧ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।
Share this content:



Post Comment