Loading Now

ਪੰਜਾਬ ਵਿਚ ਤਿੰਨ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿਚ ਤਿੰਨ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 12 ਸਤੰਬਰ – ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਦਾ ਵਾਧੂ ਚਾਰਜ ਹੁਣ ਅਭਿਜੀਤ ਕਪਲਿਸ਼ ਨੂੰ ਦਿੱਤਾ ਗਿਆ ਹੈ ਜੋ ਪਹਿਲਾਂ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਹਨ। ਆਈ ਏ ਐੱਸ ਰਿਸ਼ੀ ਪਾਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੈਂਬਰ ਸਕੱਤਰ ਲਗਾਇਆ ਗਿਆ ਹੈ ਜੋ ਪਹਿਲਾਂ ਪੰਜਾਬ ਖੇਤੀ ਵਰਸਿਟੀ ਦੇ ਰਜਿਸਟਰਾਰ ਸਨ। ਇਸੇ ਤਰ੍ਹਾਂ ਸੁਖਜੀਤ ਪਾਲ ਸਿੰਘ ਨੂੰ ਹੁਣ ਖੇਤੀ ਵਰਸਿਟੀ ਲੁਧਿਆਣਾ ਦਾ ਰਜਿਸਟਰਾਰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 11 ਅਗਸਤ ਨੂੰ ਚਾਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਸਨ।

ਇਨ੍ਹਾਂ ਹੁਕਮਾਂ ਅਨੁਸਾਰ 2004 ਬੈਚ ਦੇ ਆਈ ਏ ਐਸ ਅਧਿਕਾਰੀ ਵਰੁਣ ਰੂਜ਼ਮ ਜੋ ਇਸ ਸਮੇਂ ਟਰਾਂਸਪੋਰਟ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਨੂੰ ਇਸੇ ਅਹੁਦੇ ਉੱਤੇ ਬਰਕਰਾਰ ਰੱਖਦਿਆਂ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਸੀ। ਇਸ ਦੇ ਨਾਲ ਹੀ 2014 ਬੈਚ ਦੀ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੂੰ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਮਿਸ਼ਨ ਡਾਇਰੈਕਟਰ (ਨੈਸ਼ਨਲ ਹੈਲਥ ਮਿਸ਼ਨ, ਪੰਜਾਬ) ਅਤੇ ਨੋਡਲ ਅਫ਼ਸਰ (ਨਸ਼ਾ ਵਿਰੋਧੀ ਮੁਹਿੰਮ) ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ ਅਤੇ ਨਾਲ ਹੀ ਉਨ੍ਹਾਂ ਨੂੰ ਡਾਇਰੈਕਟਰ (ਖੇਡਾਂ ਤੇ ਯੁਵਕ ਸੇਵਾਵਾਂ) ਦਾ ਚਾਰਜ ਖਾਲੀ ਅਹੁਦੇ ਕਾਰਨ ਸੌਂਪਿਆ ਗਿਆ ਸੀ।

Share this content:

Post Comment