ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੇ ਬਜਾਇਆ ਸੰਘਰਸ਼ ਦਾ ਬਿਗੁਲ

*1 ਜੂਨ ਤੋਂ 5 ਜੂਨ ਤੱਕ ਦਿੱਤੇ ਜਾਣਗੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਮ ਮੰਗ ਪੱਤਰ*
*17 ਜੂਨ ਨੂੰ ਜਲੰਧਰ ਹੋਵੇਗੀ ਪੈਨਸ਼ਨਰਜ਼ ਦੀ ਵਿਸ਼ਾਲ ਕਨਵੈਨਸ਼ਨ*
*ਮੋਗਾ ਦੇ ਡਿਪਟੀ ਕਮਿਸ਼ਨਰ ਨੂੰ 3 ਜੂਨ ਨੂੰ ਦਿੱਤਾ ਜਾਵੇਗਾ ਮੰਗ ਪੱਤਰ:ਜਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ*
ਮੋਗਾ, 28 ਮਈ (ਗਿਆਨ ਸਿੰਘ/ਏ.ਡੀ.ਪੀ ਨਿਊਜ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਪੰਜਾਬ ਦੀ ਚੰਡੀਗੜ੍ਹ ਹੋਈ ਮੀਟਿੰਗ ਦੇ ਫੈਸਲਿਆਂ ਦੀ ਜੁਆਇੰਟ ਫਰੰਟ ਦੇ ਕਨਵੀਨਰ ਭਜਨ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ *ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁੱਖੀ ਦੇ ਖਿਲਾਫ਼ ਸਾਰੇ ਪੰਜਾਬ ਵਿੱਚ 1 ਜੂਨ ਤੋਂ 5 ਜੂਨ ਤੱਕ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ , ਵਿੱਤ ਮੰਤਰੀ , ਵਿੱਤ ਸਕੱਤਰ ਅਤੇ ਮੁੱਖ ਸਕੱਤਰ ਦੇ ਨਾਮ ਮੰਗ ਪੱਤਰ ਸੌਂਪੇ ਜਾਣਗੇ। ਜਿਸ ਦੀ ਕੜੀ ਵਿੱਚ ਮੋਗਾ ਜਿਲ੍ਹੇ ਦੇ ਪੈਨਸ਼ਨਰ 3 ਜੂਨ ਦਿਨ ਬੁੱਧ ਵਾਰ ਨੂੰ ਗਿਆਰਾਂ ਵਜੇ ਡੀ. ਸੀ. ਮੋਗਾ ਨੂੰ ਮੰਗ ਪੱਤਰ ਸੌਂਪਣਗੇ, ਜਿਸ ਵਿੱਚ ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿੱਚ 15 ਸਾਥੀ ਸ਼ਾਮਲ ਹੋਣਗੇ* ਅਤੇ ਜੁਆਇੰਟ ਫਰੰਟ ਦੀਆਂ ਦੂਜੀਆਂ ਧਿਰਾਂ ਦੇ ਸਾਥੀ ਵੀ ਇਸ ਮੌਕੇ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਜੁਆਇੰਟ ਫਰੰਟ ਦੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਰਾਮ ਕੁੱਸਾ ਨੇ ਪੰਜਾਬ ਸਰਕਾਰ ਦੁਆਰਾ ਛੇਵੇਂ ਪੇ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਮੁਤਾਬਿਕ ਅਜੇ ਤੱਕ ਨਾ ਤਾਂ ਜਨਵਰੀ 2016 ਤੋ ਪਹਿਲਾਂ ਸੇਵਾ ਮੁਕਤ ਪੈਨਸ਼ਨਰਾਂ ਤੇ 2.59 ਦਾ ਗੁਣਾਕ ਲਾਗੂ ਕੀਤਾ ਹੈ ਅਤੇ ਨਾ ਹੀ ਨੋਸ਼ਨਲ ਸੋਧ ਵਿਧੀ ਰਾਹੀਂ ਪੈਨਸ਼ਨਾਂ ਸੋਧੀਆਂ ਹਨ , ਮਾਨਯੋਗ ਹਈ ਕੋਰਟ ਦੇ 18% ਮਹਿੰਗਾਈ ਭੱਤੇ ਅਤੇ ਉਸ ਦੇ ਬਕਾਏ ਸਬੰਧੀ ਸਿੰਗਲ ਬੈਂਚ ਦੇ 8 ਅਪ੍ਰੈਲ 26 ਦੇ ਫੈਸਲੇ ਨੂੰ ਲਾਗੂ ਕਰਨ ਤੋਂ ਮੁਕਰਨ ਲਈ ਐਲ ਪੀ ਏ ਪਾ ਕੇ ਇਸ ਤੇ ਸਟੇਅ ਲਾਉਣ ਦੀ ਮੰਗ ਕਰ ਰਹੀ ਹੈ ਜਦੋਂ ਕਿ ਮਾਨਯੋਗ ਹਾਈ ਕੋਰਟ ਨੇ ਇਸ ਨੂੰ ਲਾਗੂ ਕਰਨ ਲਈ ਤ0ਜੂਨ 2026 ਤੱਕ ਲਾਗੂ ਕਰਨ ਦੀ ਮਿਤੀ ਨਿਰਧਾਰਤ ਕੀਤੀ ਹੈ।

ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਮੌਜੂਦਾ ਸਥਿੱਤੀ ਤੇ ਵਿਚਾਰ ਵਟਾਂਦਰਾਂ ਕਰਨ ਲਈ 6 ਜੂਨ 2026 ਨੂੰ 11 ਵਜੇ ਈਸੜੂ ਭਵਨ ਲੁਧਿਆਣਾ ਵਿਖੇ ਇੱਕ ਅਹਿਮ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ 17ਜੂਨ 2026 ਨੂੰ ਪੰਜਾਬ ਦੇ ਸਮੁੱਚੇ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਦੇ ਹੱਲ ਲਈ ਦੇਸ਼ ਭਗਤ ਯਾਦਗਰ ਹਾਲ ਵਿੱਚ ਇੱਕ ਵਿਸ਼ਾਲ ਕਨਵੈਨਸ਼ਨ ਕਰਨ ਅਤੇ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਇੱਕ ਫੈਸਲਾਕੁਨ ਸੰਘਰਸ਼ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਜਾਵੇਗਾ।। ਜਿਲ੍ਹਾ ਮੋਗਾ ਦੇ ਸਕੱਤਰ ਸਰਬਜੀਤ ਸਿੰਘ ਦਾਉਧਰ ਨੇ ਪੈਨਸ਼ਨਰ ਜੁਆਇੰਟ ਫਰੰਟ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਪੈਨਸ਼ਨਰਜ ਐਸੋਸੀਏਸ਼ਨ , ਪੰਜਾਬ ਪੁਲੀਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ , ਪੈਨਸ਼ਨਰਜ ਐਸੋਸੀਏਸ਼ਨ ਪੀ. ਐਸ ਪੀ.ਸੀ ਐਲ ਮੋਗਾ , ਪੈਨਸ਼ਨਰਜ਼ ਮਹਾਂ ਸੰਘ , ਦੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਡੀ.ਸੀ. ਨੂੰ ਮੰਗ ਪੱਤਰ ਸੌਂਪਣ ਲਈ ਘੱਟੋ ਘੱਟ 10 -10 ਸਾਥੀਆਂ ਸਮੇਤ ਸਮੇਂ ਸਿਰ ਹਾਜਰ ਹੋਣ ‘ ਪੈਨਸ਼ਨਰਜ਼ ਐਸੋਸੀਏਸ਼ਨ ਜਿਲ੍ਹਾ ਮੋਗਾ ਦੇ ਪ੍ਰੈਸ ਸਕੱਤਰ ਗਿਆਨ ਸਿੰਘ ਸਾਬਕਾ ਡੀ. ਪੀ.ਆਰ ਓ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਲਾਰਾ – ਲੱਪਾ ਲਊ ਨੀਤੀ ਛੱਡ ਕੇ ਮਾਨਯੋਗ ਹਾਈ ਕੋਰਟ ਦੇ ਫੈਸਲੇ ਮੁਤਾਬਕ ਡੀ. ਏ 60% ਕੀਤਾ ਜਾਵੇ, ਇਸ ਦਾ 160ਮਹੀਨੇ ਦਾ ਬਣਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ , ਛੇਵੇ ਪੇ ਕਮਿਸ਼ਨ ਦਾ ਬਕਾਇਆ ਮਾਨਯੋਗ ਕੋਰਟ ਦੇ ਹੁਕਮਾਂ ਮੁਤਾਬਕ ਕਿਸ਼ਤਾਂ ਵਿੱਚ ਦੇਣ ਦੀ ਬਜਾਏ ਯੱਕ ਮੁਸ਼ਤ ਜਾਰੀ ਕੀਤਾ ਜਾਵੇ , ਬੋਰਡਾਂ ਕਾਰਪੋਰੇਸ਼ਨਾ , ਅਰਧ -ਸਰਕਾਰੀ ਅਦਾਰਿਆ ਦੇ ਪੈਨਸ਼ਨਰਾਂ ਨੂੰ ਬਕਾਏ ਦੇਣ ਲਈ ਸਰਕਾਰ ਵੱਲੋਂ ਫੰਡ ਜਾਰੀ ਕੀਤੇ ਜਾਣ । ਇਸ ਸਮੇਂ ਪ੍ਰੇਮ ਕੁਮਾਰ ਵਿਤ ਸਕੱਤਰ , ਬਿੱਕਰ ਸਿੰਘ ਮਾਛੀਕੇ , ਤੇਜਾ ਸਿੰਘ ਘੱਲ ਕਲਾਂ , ਮੇਵਾ ਸਿੰਘ ਧਰਮ ਕੋਟ , ਗੁਰਜੰਟ ਸਿੰਘ ਸੰਘਾ ਅਮਰਜੀਤ ਮਾਣੂਕੇ , ਮਨਜੀਤ ਸਿੰਘ ਧਰਮਕੋਟ , ਰੂਪ ਸਿੰਘ ਦੀਨਾ , ਭੁਪਿੰਦਰ ਸਿੰਘ ਜੋਗੇ ਵਾਲਾ ਜਗਜੀਤ ਸਿੰਘ ਰਖਰਾ ਸਾਰੇ ਸਬ – ਡਵੀਜ਼ਨ ਪ੍ਰਧਾਨ ਸਕੱਤਰ ਹਾਜਰ ਸਨ ।
Share this content:



Post Comment