Loading Now

‘ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦਾ ਇਤਿਹਾਸ’ ਰਿਲੀਜ਼

‘ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦਾ ਇਤਿਹਾਸ’ ਰਿਲੀਜ਼

ਲੁਧਿਆਣਾ, 6 ਜੁਲਾਈ – ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਅੱਜ ਪੰਜਾਬੀ ਭਵਨ ਵਿੱਚ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਕਾਦਮੀ ਦੇ ਇਤਿਹਾਸ ਨਾਲ ਸਬੰਧਤ ਪੁਸਤਕ ‘ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦਾ ਇਤਿਹਾਸ’ ਲੋਕ ਅਰਪਣ ਕੀਤੀ ਗਈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਅਕਾਦਮੀ, ਪੰਜਾਬੀ ਸਾਹਿਤਕਾਰਾਂ ਅਤੇ ਦਾਨਿਸ਼ਵਰਾਂ ਦੀ ਸਭ ਤੋਂ ਵਧੇਰੇ ਸਤਿਕਾਰਤ ਸੰਸਥਾ ਹੈ। ਉਨ੍ਹਾਂ ਕਿਹਾ ਅਕਾਦਮੀ ਦਾ ਪੰਜਾਬੀ ਚਿੰਤਨ ਅਤੇ ਪੰਜਾਬ ਦੇ ਬੌਧਿਕ ਵਿਕਾਸ ਵਿਚ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਸਮੂਹ ਲੇਖਕਾਂ ਅਤੇ ਡਾ. ਹਰੀ ਸਿੰਘ ਜਾਚਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾ. ਹਰੀ ਸਿੰਘ ਜਾਚਕ ਨੇ ਅਕਾਦਮੀ ਦੇ 71 ਸਾਲਾਂ ਦਾ ਇਤਿਹਾਸ ਬਹੁਤ ਮਿਹਨਤ ਨਾਲ ਲਿਖਿਆ ਹੈ। ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਅਕਾਦਮੀ ਦਾ ਇਤਿਹਾਸ ਕਾਫ਼ੀ ਸਮੇਂ ਤੋਂ ਕਿਤਾਬੀ ਰੂਪ ਵਿਚ ਲਿਖੇ ਜਾਣ ਦੀ ਜ਼ਰੂਰਤ ਬਣਿਆ ਹੋਇਆ ਸੀ।

ਅਕਾਦਮੀ ਦੇ ਸਕੱਤਰ, ਸਾਹਿਤਕ ਸਰਗਰਮੀਆਂ ਅਤੇ ਇਸ ਪੁਸਤਕ ਦੇ ਲੇਖਕ ਡਾ. ਹਰੀ ਸਿੰਘ ਜਾਚਕ ਨੇ ਕਿਹਾ ਅਕਾਦਮੀ ਦਾ ਸ਼ਾਨਾਮੱਤਾ ਇਤਿਹਾਸ ਹੈ। ਇਸ ’ਤੇ ਜਿਨ੍ਹਾਂ ਵੀ ਮਾਣ ਕਰੀਏ ਓਨਾ ਥੋੜ੍ਹਾ ਹੈ। ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ ਤੇ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ਅਕਾਦਮੀ ਦੇ ਇਤਿਹਾਸ ਦੇ ਪ੍ਰਕਾਸ਼ਨ ਲਈ ਡਾ. ਸਰਬਜੀਤ ਸਿੰਘ, ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਅਕਾਦਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਵੀ ਵਧਾਈ ਸੰਦੇਸ਼ ਭੇਜਿਆ। ਇਸ ਮੌਕੇ ਡਾ. ਗੁਰਇਕਬਾਲ ਸਿੰਘ, ਜਸਪਾਲ ਮਾਨਖੇੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਭੁਪਿੰਦਰ ਸਿੰਘ ਸੰਧੂ, ਜਨਮੇਜਾ ਸਿੰਘ ਜੌਹਲ, ਡਾ. ਅੰਮੀਆਂ ਕੁੰਵਰ, ਕੇ. ਸਾਧੂ ਸਿੰਘ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਰੋਜ਼ੀ ਸਿੰਘ, ਦੀਪ ਜਗਦੀਪ ਸਿੰਘ ਤੇ ਸੁਰਿੰਦਰ ਦੀਪ ਕੌਰ ਸ਼ਾਮਲ ਮੌਜੂਦ ਸਨ।

Share this content:

Post Comment