Loading Now

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ 13 ਜੁਲਾਈ ਨੂੰ

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ 13 ਜੁਲਾਈ ਨੂੰ

*ਰਘਬੀਰ ਸਿੰਘ ਮਹਿਮੀ ਦੀ ਸਵੈ ਜੀਵਨੀ ‘ਅੰਗਰੇਜੋ ਦਾ ਲਾਡਲਾ`(ਭਾਗ ਦੂਜਾ) ਦਾ ਹੋਵੇਗਾ ਲੋਕ ਅਰਪਣ

ਪਟਿਆਲਾ, 12 ਜੁਲਾਈ, ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ 13 ਜੁਲਾਈ,2025 ਦਿਨ ਐਤਵਾਰ ਨੂੰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਸਾਹਿਤਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ` ਅਤੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਯੁਵਕ ਭਲਾਈ ਵਿਭਾਗ ਅਤੇ ਵਿਸ਼ਵ ਪੰਜਾਬੀ ਕੇਂਦਰ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਕਰਨਗੇ ਅਤੇ ਮੁਖ ਮਹਿਮਾਨ ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਹੋਣਗੇ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ (ਪ੍ਰਬੰਧਕੀ) ਆਰ.ਪੀ.ਪਾਂਡਵ, ਪੰਜਾਬੀ ਰਿਸਾਲੇ ‘ਅਣੂ` (ਲੁਧਿਆਣਾ) ਦੇ ਸੰਪਾਦਕ ਸੁਰਿੰਦਰ ਕੈਲੇ,ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਪ੍ਰਸਿੱਧ ਨਾਟਕਕਾਰ ਸਤਿੰਦਰ ਸਿੰਘ ਨੰਦਾ,ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ. ਐਨ.ਡੀ.ਕੌਸ਼ਲ ਅਤੇ ਸੰਤੋਖ ਸਿੰਘ ਫੋਰਮੈਨ ਹੋਣਗੇ।ਇਸ ਸਮਾਗਮ ਵਿਚ ਪ੍ਰਸਿੱਧ ਲੇਖਕ ਰਘਬੀਰ ਸਿੰਘ ਮਹਿਮੀ ਦੀ ਸਵੈ ਜੀਵਨੀ ‘ਅੰਗਰੇਜੋ ਦਾ ਲਾਡਲਾ`(ਭਾਗ ਦੂਜਾ) ਦਾ ਲੋਕ ਅਰਪਣ ਕੀਤਾ ਜਾਵੇਗਾ।ਇਸ ਪੁਸਤਕ ਉਪਰ ਮੁਖ ਪੇਪਰ ਪ੍ਰਸਿੱਧ ਕਵੀ,ਆਲੋਚਕ ਤੇ ਰੰਗਕਰਮੀ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰਜੀਤ ਸਿੰਘ ਖ਼ੁਰਮਾ ਮੁੱਖ ਪੇਪਰ ਪੜ੍ਹਨਗੇ ਜਦੋਂ ਕਿ ਡਾ. ਸੰਤੋਖ ਸਿੰਘ ਸੁੱਖੀ (ਭਾਸ਼ਾ ਵਿਭਾਗ), ਡਾ. ਹਰਪ੍ਰੀਤ ਸਿੰਘ ਰਾਣਾ,ਬਾਬੂ ਸਿੰਘ ਰੈਹਲ, ਕਰਮਵੀਰ ਸਿੰਘ ਸੂਰੀ,ਡਾ.ਜਗਜੀਤ ਸਿੰਘ ਮਹਿਮੀ ਅਤੇ ਸਰੂਪ ਸਿੰਘ ਚੌਧਰੀ ਮਾਜਰਾ ਆਦਿ ਲੇਖਕ ਪੁਸਤਕ ਚਰਚਾ ਵਿਚ ਭਾਗ ਲੈਣਗੇ।ਇਸ ਸਮਾਗਮ ਵਿਚ ਪੁੱਜੇ ਲੇਖਕ ਵੀ ਵੰਨ ਸੁਵੰਨੀਆਂ ਰਚਨਾਵਾਂ ਸੁਣਾਉਣਗੇ ਅਤੇ ਚਰਚਾ ਵੀ ਹੋਵੇਗੀ ਅਤੇ ਲੇਖਕਾਂ ਦਾ ਸਨਮਾਨ ਵੀ ਕੀਤਾ ਜਾਵੇਗਾ।ਸਭਾ ਦੇ ਵਿੱਤ ਸਕੱਤਰ ਬਲਬੀਰ ਸਿੰਘ ਦਿਲਦਾਰ ਅਤੇ ਨਵਦੀਪ ਸਿੰਘ ਮੁੰਡੀ ਆਦਿ ਸਮੇਤ ਸਮੁੱਚੀ ਕਾਰਜਕਾਰਨੀ ਨੇ ਲੇਖਕਾਂ ਨੂੰ ਸਮਾਗਮ ਵਿਚ ਪੁੱਜਣ ਦੀ ਵਿਸ਼ੇਸ਼ ਤੌਰ ਤੇ ਪੁਰਜ਼ੋਰ ਅਪੀਲ ਕੀਤੀ ਹੈ।

Share this content:

Post Comment