Loading Now

ਫ਼ਰੀਦਕੋਟ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ਰੀਦਕੋਟ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

*ਲੋਕ ਅਦਾਲਤ ਰਾਹੀਂ ਸਸਤਾ, ਸੌਖਾ ਤੇ ਛੇਤੀ ਨਿਆਂ ਪ੍ਰਾਪਤ ਕਰਨ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ- ਜ਼ਿਲ੍ਹਾ ਤੇ ਸੈਸ਼ਨ ਜੱਜ
ਫ਼ਰੀਦਕੋਟ, 31 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੰਜੇ ਅਗਨੀਹੋਤਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਦੀ ਅਗਵਾਈ ਹੇਠ ਮਿਤੀ 12 ਸਤੰਬਰ, 2026 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੌਮੀ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜ਼ਮੀਨ ਐਕੁਆਇਜ਼ੀਸ਼ਨ ਨਾਲ ਸਬੰਧਤ ਐਗਜ਼ੀਕਿਊਸ਼ਨ ਕੇਸ, ਸਥਾਈ ਲੋਕ ਅਦਾਲਤ (ਪਬਲਿਕ ਯੂਟਿਲਿਟੀ ਸਰਵਿਸਿਜ਼) ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਨਾਲ ਸਬੰਧਤ ਦਾਅਵੇ ਅਤੇ ਐਗਜ਼ੀਕਿਊਸ਼ਨ ਕੇਸ, ਪਰਿਵਾਰਕ ਅਦਾਲਤਾਂ ਨਾਲ ਸਬੰਧਤ ਮਾਮਲੇ, ਕਿਰਤ ਵਿਵਾਦ, ਟ੍ਰੈਫ਼ਿਕ ਚਲਾਨ, ਸਮਝੌਤਾਯੋਗ ਅਪਰਾਧ, ਬਿਜਲੀ ਐਕਟ ਅਧੀਨ ਦਰਜ ਐੱਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਸਮਝੌਤਾਯੋਗ ਕੇਸ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸੌਖਾ, ਸਸਤਾ ਅਤੇ ਛੇਤੀ ਨਿਆਂ ਪ੍ਰਦਾਨ ਕਰਨਾ ਹੈ। ਲੋਕ ਅਦਾਲਤ ਵਿੱਚ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਧਿਰਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਦੇ ਹਨ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੀ ਕਾਨੂੰਨੀ ਪ੍ਰਕਿਰਿਆ ਤੋਂ ਵੀ ਰਾਹਤ ਮਿਲਦੀ ਹੈ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ 12 ਸਤੰਬਰ, 2026 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਸੀ ਸਹਿਮਤੀ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ, ਜਿਵੇਂ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ, ਸਥਾਈ ਲੋਕ ਅਦਾਲਤ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੀ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।  ਅੰਤ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਅਤੇ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ “ਝਗੜੇ ਮੁਕਾਓ ਅਤੇ ਪਿਆਰ ਵਧਾਓ,
ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ।

Share this content:

Post Comment