Loading Now

ਫ਼ਰੀਦਕੋਟ ਵਿਖੇ 22 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕਿਆਂ ਲਈ ਪਲੇਸਮੈਂਟ ਕੈਂਪ

ਫ਼ਰੀਦਕੋਟ ਵਿਖੇ 22 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕਿਆਂ ਲਈ ਪਲੇਸਮੈਂਟ ਕੈਂਪ

ਫ਼ਰੀਦਕੋਟ, 19 ਜੂਨ, (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ 22 ਜੂਨ 2026 ਨੂੰ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾਵੇਗਾ। ਕੈਂਪ ਦੌਰਾਨ ਪੇਅਟੀਐਮ ਕੰਪਨੀ ਵੱਲੋਂ ਫੀਲਡ ਸਰਵਿਸ ਐਜਗੀਊਟਿਵ ਦੀਆਂ ਅਸਾਮੀਆਂ ਲਈ ਇੰਟਰਵਿਊ ਲਏ ਜਾਣਗੇ। ਇਸ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਜਾਂ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਉਮੀਦਵਾਰ ਦੀ ਉਮਰ 20 ਤੋਂ 35 ਸਾਲ ਦੇ ਵਿਚਕਾਰ ਹੋਵੇ ਅਤੇ ਤਜ਼ਰਬਾ 0 ਤੋਂ 1 ਸਾਲ ਤੱਕ ਹੋ ਸਕਦਾ ਹੈ। ਚੁਣੇ ਗਏ ਉਮੀਦਵਾਰਾਂ ਨੂੰ 15,000 ਤੋਂ 25,000 ਰੁਪਏ ਤੱਕ ਤਨਖਾਹ ਦੇ ਨਾਲ ਇਨਸੈਂਟਿਵ ਵੀ ਦਿੱਤਾ ਜਾਵੇਗਾ। ਕੰਮ ਦਾ ਸਥਾਨ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਰਹੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇੱਛੁਕ ਉਮੀਦਵਾਰ ਆਪਣੇ ਨਾਲ ਆਧਾਰ ਕਾਰਡ, ਪੈਨ ਕਾਰਡ, ਜਾਤੀ ਸਰਟੀਫਿਕੇਟ, ਰੀਜ਼ਿਊਮ, ਪਾਸਪੋਰਟ ਸਾਈਜ਼ ਫੋਟੋਆਂ ਅਤੇ ਹੋਰ ਸਾਰੇ ਅਸਲ ਦਸਤਾਵੇਜ਼ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਲੈ ਕੇ ਆਉਣ। ਉਮੀਦਵਾਰ ਕੋਲ ਆਪਣਾ ਐਂਡਰਾਇਡ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਹੋਣਾ ਵੀ ਲਾਜ਼ਮੀ ਹੈ। ਸ੍ਰੀ ਗੁਰਤੇਜ ਸਿੰਘ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਬੇਰੁਜ਼ਗਾਰ ਨੌਜਵਾਨ ਕਿਸੇ ਵੀ ਕੰਮਕਾਜ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਆ ਕੇ ਪੰਜਾਬ ਸਰਕਾਰ ਦੇ ਰੋਜ਼ਗਾਰ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਉਹ ਵਿਭਾਗ ਦੇ ਵਟਸਐਪ ਗਰੁੱਪਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਜੁੜ ਕੇ ਰੋਜ਼ਗਾਰ ਕੈਂਪਾਂ, ਸਵੈ-ਰੋਜ਼ਗਾਰ ਯੋਜਨਾਵਾਂ, ਸਕਿੱਲ ਕੋਰਸਾਂ ਅਤੇ ਹੋਰ ਮੌਕਿਆਂ ਸਬੰਧੀ ਸਮੇਂ ਸਿਰ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਮੋਬਾਈਲ ਨੰਬਰ 78376-22491 ਤੇ ਸੰਪਰਕ ਕਰ ਸਕਦੇ ਹਨ।

Share this content:

Post Comment