ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਉਪ ਚੋਣਾਂ
*ਚੋਣਾਂ ਸਬੰਧੀ ਨਿਗਰਾਨ ਕਮੇਟੀ ਦਾ ਗਠਨ
*ਚੋਣਾਂ ਸਬੰਧੀ ਸ਼ਿਕਾਇਤਾਂ ਲਈ ਕਮੇਟੀ ਈ-ਮੇਲ ਜਾਰੀ
ਮੋਗਾ, 24 ਅਕਤੂਬਰ (ਗਿਆਨ ਸਿੰਘ/ਏ.ਡ਼ੀ.ਪੀ ਨਿਊਜ਼) – ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੀਆਂ ਹਦਾਇਤਾਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਚੋਣਾਂ ਸਬੰਧੀ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ੍ਰੀ ਨਵਦੀਪ ਸਿੰਘ, ਸੀਨੀਅਰ ਐਡਵੋਕੇਟ ਅਤੇ ਸ੍ਰੀ ਸ਼ਿਤਿਜ ਸ਼ਰਮਾ ਸੀਨੀਅਰ ਐਡਵੋਕੇਟ ਨੂੰ ਅਬਜਰਵਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਨਿਗਰਾਨ ਕਮੇਟੀ ਵੱਲੋਂ ਚੋਣਾਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਈ-ਮੇਲ ਆਈ.ਡੀ. justice.r.sharma.commitee@gmail.com ਜਾਰੀ ਕੀਤੀ ਗਈ ਹੈ।
ਸਬੰਧਤ ਵਿਅਕਤੀ ਚੋਣ ਪ੍ਰਕਿਰਿਆ ਨਾਲ ਜੁੜੀਆਂ ਆਪਣੀਆਂ ਸ਼ਿਕਾਇਤਾਂ ਇਸ ਈ-ਮੇਲ ਰਾਹੀਂ ਕਮੇਟੀ ਕੋਲ ਦਰਜ ਕਰਵਾ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲਾਂ ਬਾਘਾ ਪੁਰਾਣਾ ਦੇ ਸਾਰੇ 15 ਵਾਰਡਾਂ ਤੇ ਧਰਮਕੋਟ ਦੇ ਵਾਰਡ ਨੰਬਰ 1, 2, 3, 7, 9 ਅਤੇ 13 ਵਿੱਚ ਦੁਬਾਰਾ ਚੋਣਾਂ ਕਰਵਾਈਆਂ ਜਾਣੀਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਚੋਣਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਨਿਗਰਾਨ ਕਮੇਟੀ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਈ ਸਬੰਧਤ ਪ੍ਰਕਿਰਿਆ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦੀ ਜਾਵੇਗੀ।
Share this content:



Post Comment