ਬਿਕਰਮ ਮਜੀਠੀਆ ਦੀ ਰਿਮਾਂਡ ਵਿਰੁਧ ਪਟੀਸ਼ਨ ਲਈ ਗਈ ਵਾਪਸ
ਚੰਡੀਗੜ੍ਹ, 26 ਅਗਸਤ – ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ ਵਿਰੁਧ ਪਟੀਸ਼ਨ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਮਜੀਠੀਆ ਦੇ ਵਕੀਲ ਨੇ ਕਿਹਾ, ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਚਲਾਨ ਵੀ ਦਾਇਰ ਕੀਤਾ ਗਿਆ ਹੈ, ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿਤੀ ਜਾਵੇ ਤਾਂ ਜੋ ਉਹ ਪੂਰੇ ਵੇਰਵਿਆਂ ਦੇ ਨਾਲ ਇਕ ਨਵੀਂ ਪਟੀਸ਼ਨ ਦਾਇਰ ਕਰ ਸਕਣ। ਹਾਈ ਕੋਰਟ ਨੇ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿਤਾ।
ਤੁਹਾਨੂੰ ਦੱਸ ਦਈਏ ਕਿ 25 ਜੂਨ ਨੂੰ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ ਅਤੇ ਪਹਿਲਾਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 26 ਜੂਨ ਨੂੰ ਮਜੀਠੀਆ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ। ਮਜੀਠੀਆ ਨੇ ਇਸ ਰਿਮਾਂਡ ਵਿਰੁੱਧ ਫਿਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੱਜ ਪਟੀਸ਼ਨ ਵਾਪਸ ਲੈ ਲਈ ਗਈ ਹੈ।
Share this content:



Post Comment