ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 28 ਅਗਸਤ – ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 6 ਸਤੰਬਰ ਤੱਕ ਉਨ੍ਹਾਂ ਦਾ ਨਿਆਇਂਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ ਅੱਜ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ।
ਇਸ ਦੇ ਨਾਲ ਹੀ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ‘ਤੇ ਬਾਅਦ ਦੁਪਹਿਰ ਤੱਕ ਸੁਣਵਾਈ ਹੋਈ। ਇਸ ਮੌਕੇ ਅਦਾਲਤ ਵਿਖੇ ਸਰਕਾਰੀ ਧਿਰ ਦੀ ਤਰਫ ਤੋਂ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰ ਪਾਲ ਸਿੰਘ ਨੇ ਅਗਵਾਈ ਕੀਤੀ। ਜਦਕਿ ਬਚਾਅ ਧਿਰ ਦੀ ਤਰਫ ਤੋਂ ਵਕੀਲ ਐੱਚਐਸ ਧਨੋਆ ਅਤੇ ਡੀਐਸ ਸੋਬਤੀ ਅਦਾਲਤ ਵਿਚ ਮੌਜੂਦ ਰਹੇ। ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ ‘ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ।
Share this content:



Post Comment