ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਦਾ ਵੱਡਾ ਫੈਸਲਾ
ਮੋਹਾਲੀ, 23 ਜੁਲਾਈ – ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁਹਾਲੀ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਹਾਲਾਂਕਿ ਇਸ ਮੁੱਦੇ ‘ਤੇ ਦੋ ਘੰਟੇ ਤੱਕ ਬਹਿਸ ਹੋਈ। ਜੇਲ੍ਹ ਵਿੱਚ ਬੈਰਕਾਂ ਬਦਲਣ ਦੇ ਮਾਮਲੇ ਵਿੱਚ ਅਦਾਲਤ ਨੇ ਡੀਜੀਪੀ ਜੇਲ੍ਹ ਤੋਂ 2 ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਅਦਾਲਤ ਵਿੱਚ ਗ੍ਰਿਫ਼ਤਾਰੀ ਦੇ ਆਧਾਰ ਬਾਰੇ ਜਵਾਬ ਦਾਇਰ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ। ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਇਸ ਮਾਮਲੇ ਵਿੱਚ ਜਲਦੀ ਹੀ ਚਲਾਨ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਮਜੀਠੀਆ ਨੂੰ ਕਾਬੂ ਕੀਤਾ ਜਾ ਸਕੇ।
Share this content:



Post Comment