ਬਿਹਾਰ ’ਚ ਹੜ੍ਹਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਭਾਜਪਾ ’ਤੇ ਵਿੰਨ੍ਹਿਆ ਨਿਸ਼ਾਨਾ
ਨਵੀਂ ਦਿੱਲੀ, 5 ਅਕਤੂਬਰ – ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬਿਹਾਰ ਵਿੱਚ ਹੜ੍ਹਾਂ ਨੂੰ ਲੈ ਕੇ ਐਤਵਾਰ ਨੂੰ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਉਸ ਦੀ ‘ਡਬਲ ਇੰਜਣ’ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਹਰ ਸਾਲ ਆਉਣ ਵਾਲੀ ਇਸ ਤ੍ਰਾਸਦੀ ਨਾਲ ਨਜਿੱਠਣ ਲਈ ਉਸ ਨੇ ਪਿਛਲੇ 17 ਸਾਲਾਂ ਵਿੱਚ ਕੀ ਕੀਤਾ ਹੈ ਅਤੇ ਜ਼ਮੀਨੀ ਪੱਧਰ ‘ਤੇ ਅਸਲ ਵਿੱਚ ਕੀ ਬਦਲਾਅ ਆਇਆ ਹੈ।
ਕਾਂਗਰਸ ਨੇਤਾ ਨੇ ਕਿਹਾ ਕਿ ਬਿਹਾਰ ਦੇ ਲੋਕਾਂ ਨੂੰ ਹਰ ਸਾਲ ਰਾਹਤ ਅਤੇ ਭਰੋਸਾ ਨਹੀਂ, ਸਗੋਂ ਇਸ ਸਮੱਸਿਆ ਦਾ ਸਥਾਈ ਹੱਲ ਚਾਹੀਦਾ ਹੈ। ਗਾਂਧੀ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, ”ਬਿਹਾਰ ਵਿੱਚ ਹੜ੍ਹ ਫਿਰ ਕਹਿਰ ਬਣ ਕੇ ਟੁੱਟੇ ਹਨ। ਲੱਖਾਂ ਲੋਕ ਪ੍ਰਭਾਵਿਤ ਹਨ, ਸੈਂਕੜੇ ਪਿੰਡ ਡੁੱਬੇ ਹੋਏ ਹਨ। ਕਈ ਲੋਕਾਂ ਦੀ ਮੌਤ ਅਤੇ ਲਾਪਤਾ ਹੋਣ ਦੀ ਖ਼ਬਰ ਹੈ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਉਨ੍ਹਾਂ ਕਿਹਾ, ”ਸਭ ਤੋਂ ਦੁਖਦ ਗੱਲ ਇਹ ਹੈ ਕਿ ਬਿਹਾਰ ਵਿੱਚ ਇਹ ਸੰਕਟ ਨਵਾਂ ਨਹੀਂ ਹੈ। ਹਰ ਸਾਲ ਹੜ੍ਹ ਆਉਂਦੇ ਹਨ, ਮੌਤਾਂ ਹੁੰਦੀਆਂ ਹਨ, ਪਰਿਵਾਰ ਉਜੜਦੇ ਹਨ ਅਤੇ ਲੋਕ ਪਲਾਇਨ ਕਰਦੇ ਹਨ। ਕਾਂਗਰਸ ਨੇਤਾ ਨੇ ਕਿਹਾ, ”ਭਾਜਪਾ ਦੀ ‘ਡਬਲ ਇੰਜਣ’ ਸਰਕਾਰ ਦੱਸੇ – ਪਿਛਲੇ 17 ਸਾਲਾਂ ਵਿੱਚ ਇਸ ਸਾਲਾਨਾ ਤ੍ਰਾਸਦੀ ਨਾਲ ਨਜਿੱਠਣ ਲਈ ਕੀ ਕੀਤਾ? ਜ਼ਮੀਨ ‘ਤੇ ਕੀ ਬਦਲਿਆ? ਬਿਹਾਰ ਦੇ ਲੋਕਾਂ ਨੂੰ ਹਰ ਸਾਲ ਰਾਹਤ ਅਤੇ ਭਰੋਸਾ ਨਹੀਂ, ਸਥਾਈ ਹੱਲ ਚਾਹੀਦਾ ਹੈ।
Share this content:



Post Comment