Loading Now

ਬੇਅਦਬੀ ਰੋਕੂ ਕਾਨੂੰਨ ’ਚ ਸੋਧ ਲਈ ਮੋਹਲਤ ਖ਼ਤਮ

ਬੇਅਦਬੀ ਰੋਕੂ ਕਾਨੂੰਨ ’ਚ ਸੋਧ ਲਈ ਮੋਹਲਤ ਖ਼ਤਮ

ਅੰਮ੍ਰਿਤਸਰ, 29 ਜੁਲਾਈ – ਅਕਾਲ ਤਖਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ‘ਚ ਕਮੀਆਂ ਨੂੰ ਦੂਰ ਕਰਨ ਲਈ ਸਮਾਂ ਦਿੱਤਾ ਗਿਆ ਸੀ, ਜੋ ਕਿ ਅੱਜ 29 ਜੁਲਾਈ ਨੂੰ ਖਤਮ ਹੋ ਗਿਆ। ਇਸ ਨੁੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਦਾ ਇੱਕ ਵਫ਼ਦ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਫ਼ਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੰਜਾਬ ਸਰਕਾਰ ਦਾ ਪੱਖ ਰੱਖਿਆ ਜਾਵੇਗਾ।

ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਨੂੰਨ ‘ਚ ਸੋਧਾਂ ਲਈ ਇੱਕ ਮਹੀਨੇ ਦਾ ਸਮਾਂ ਮਿਲਿਆ ਸੀ, ਜਿਸ ਪਿੱਛੋਂ ਅੱਜ ਆਪ ਵਿਧਾਇਕਾਂ ਦੇ ਵਫ਼ਦ ਨੇ ਇਕੱਠੇ ਪਹੁੰਚ ਕੇ ਕਾਨੂੰਨ ‘ਚ ਸੋਧਾਂ ਵਾਲਾ ਖਰੜਾ ਸੌਂਪਿਆ ਹੈ। ਵਫ਼ਦ ਵੱਲੋਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਇਤਰਾਜ਼ ਮੁਤਾਬਕ ਕਾਨੂੰਨ ‘ਚ ਸੋਧਾਂ ਕੀਤੀਆਂ ਗਈਆਂ ਹਨ।

Share this content:

Post Comment