ਬੈਂਕਾਂ ਦੀ ਅੱਜ ਦੇਸ਼ ਵਿਆਪੀ ਹੜਤਾਲ ਜਾਰੀ
11 ਸਤੰਬਰ, 2026: ਹਫ਼ਤੇ ਵਿੱਚ 5 ਦਿਨ ਕੰਮ ਕਰਨ ਦੀ ਆਪਣੀ ਪੁਰਾਣੀ ਮੰਗ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਸਮੇਤ ਬੈਂਕ ਕਰਮਚਾਰੀ ਅੱਜ ਹੜਤਾਲ ਤੇ ਰਹਿਣਗੇ। ਪ੍ਰਦਰਸ਼ਨਕਾਰੀ ਕਰਮਚਾਰੀ ਆਪਣੇ ਖੇਤਰੀ ਦਫਤਰਾਂ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਹਨ।
ਇਸ ਹੜਤਾਲ ਦਾ ਰੋਜ਼ਾਨਾ ਦੇ ਕੰਮਕਾਜ ‘ਤੇ ਮਾੜਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ ਅਤੇ ਲੋਕਾਂ ‘ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੈ।
11 ਸਤੰਬਰ ਦੀ ਹੜਤਾਲ ਬੈਂਕ ਯੂਨੀਅਨਾਂ ਵੱਲੋਂ ਉਲੀਕੇ ਗਏ ਕਈ ਵਿਰੋਧ ਪ੍ਰਦਰਸ਼ਨਾਂ ਵਿੱਚੋਂ ਪਹਿਲੀ ਹੜਤਾਲ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਵੱਲੋਂ ਐਲਾਨੇ ਗਏ ਹੜਤਾਲ ਦੇ ਸ਼ਡਿਊਲ ਅਨੁਸਾਰ, ਯੂਨੀਅਨਾਂ ਨੇ 28 ਸਤੰਬਰ ਤੋਂ 30 ਸਤੰਬਰ 2026 ਤੱਕ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ।
ਸ਼ੁੱਕਰਵਾਰ ਨੂੰ ਪੂਰੇ ਭਾਰਤ ਵਿੱਚ ਬੈਂਕਿੰਗ ਕੰਮਕਾਜ ਵਿੱਚ ਵੱਡੀ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ 24 ਘੰਟਿਆਂ ਦੀ ਦੇਸ਼ ਵਿਆਪੀ ਹੜਤਾਲ ਕਰ ਰਹੀ ਹੈ, ਜਿਸ ਨਾਲ ਦੇਸ਼ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਚਾਰ ਦਿਨਾਂ ਲਈ ਬੈਂਕ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਇਹ ਹੜਤਾਲ ਹਫ਼ਤੇ ਵਿੱਚ ਪੰਜ ਦਿਨ ਬੈਂਕਿੰਗ ਲਾਗੂ ਕਰਨ ਵਿੱਚ ਦੋ ਸਾਲਾਂ ਦੀ ਦੇਰੀ ਕਾਰਨ ਕੀਤੀ ਜਾ ਰਹੀ ਹੈ।
ਯੂਨੀਅਨਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਦੇਸ਼ ਵਿਆਪੀ ਹੜਤਾਲ ਕੀਤੀ ਜਾਵੇਗੀ।
ਇਹ ਹੜਤਾਲ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਭਾਰਤ ਮੰਡਪਮ ਵਿਖੇ 18ਵੇਂ ਬ੍ਰਿਕਸ (BRICS) ਸੰਮੇਲਨ ਲਈ ਵਿਸ਼ਵ ਨੇਤਾ ਨਵੀਂ ਦਿੱਲੀ ਪਹੁੰਚ ਰਹੇ ਹਨ।
Share this content:



Post Comment