ਬੈਂਕਾਂ ਦੀ ਹੜਤਾਲ ਮੁਲਤਵੀ
ਪੰਜ ਰੋਜ਼ਾ ਕੰਮ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਮੰਨਵਾਉਣ ਲਈ ਸੋਮਵਾਰ ਤੋਂ ਦੇਸ਼ ਭਰ ਦੇ ਸਰਕਾਰੀ ਬੈਂਕਾਂ ’ਚ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਇੰਡੀਅਨ ਬੈਂਕ ਐਸੋਸੀਏਸ਼ਨ (ਆਈ ਬੀ ਏ) ਨੇ ਬੈਂਕ ਯੂਨੀਅਨਾਂ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਹੈ। ਇਸ ਮਗਰੋਂ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂ ਐੱਫ ਬੀ ਯੂ) ਨੇ ਹੜਤਾਲ ਮੁਲਤਵੀ ਕਰ ਦਿੱਤੀ।ਯੂ ਐੱਫ ਬੀ ਯੂ ਨੇ ਕਿਹਾ ਕਿ ਆਈ ਬੀ ਏ ਅਤੇ ਉਨ੍ਹਾਂ ਦੀ ਉੱਚ ਪੱਧਰੀ ਕਮੇਟੀ ਫੌਰੀ ਬਣਾ ਕੇ ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਕਮੇਟੀ ਵੱਲੋਂ ਸਾਰੀਆਂ ਧਿਰਾਂ ਨਾਲ ਗੱਲਬਾਤ ਕਰ ਕੇ ਮੰਗਾਂ ਬਾਰੇ ਢੁੱਕਵਾਂ ਹੱਲ ਕੱਢਿਆ ਜਾਵੇਗਾ। ਫੋਰਮ ਨੇ ਇੱਕ ਬਿਆਨ ’ਚ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਉਨ੍ਹਾਂ ਹੜਤਾਲ ਹਾਲ ਦੀ ਘੜੀ ਨਾ ਕਰਨ ਦਾ ਫੈਸਲਾ ਕੀਤਾ ਹੈ। ਹੜਤਾਲ ਮੁਲਤਵੀ ਹੋਣ ਨਾਲ ਸੋਮਵਾਰ ਨੂੰ ਬੈਂਕ ਆਮ ਵਾਂਗ ਕੰਮ ਕਰਨਗੇ।
Share this content:



Post Comment