ਬੱਸ ਮੁਲਾਜ਼ਮਾਂ ਵੱਲੋਂ 22 ਤੋਂ 24 ਜੂਨ ਤੱਕ ਹੜਤਾਲ ਦਾ ਐਲਾਨ
ਚੰਡੀਗੜ੍ਹ, 8 ਜੂਨ – ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਸਾਂਝੇ ਤੌਰ ‘ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਬਣੀ ਨੂੰ 4 ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ। ਇੱਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਣ ਵੱਲ ਨੂੰ ਵੱਧ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਯੂਨੀਅਨ ਦੇ ਵਰਕਰ ਅਤੇ ਆਗੂਆਂ ‘ਤੇ ਨਾਜਾਇਜ਼ ਪਰਚੇ ਕਰਕੇ ਜੇਲ੍ਹਾਂ ਵਿੱਚ ਬੰਦ ਕਰਕੇ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਵਿਭਾਗ ਨੂੰ ਪ੍ਰਾਈਵੇਟੇਸ਼ਨ ਵੱਲ ਨੂੰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ ਅਤੇ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋ ਨਜਾਇਜ਼ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਆਗੂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕਰ ਰਹੀ ਹੈ।
ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਆਵਾਜ਼ ਦਬਾਅ ਕੇ ਨਿੱਜੀਕਾਰਣ ਵਾਲੇ ਪਾਸੇ ਨੂੰ ਵੱਧੀ ਹੈ ਉਸ ਦੇ ਨਾਲ ਹੀ ਏਥੇ ਇਹ ਵੀ ਸਪੱਸਟ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੱਚੇ ਮੁਲਾਜਮ ਪੱਕੇ ਕਰਨ ਲਈ ਸਰਕਾਰ ਭਾਵੇ ਐਲਾਨ ਕਰ ਚੁੱਕੀ ਹੈ ਪਰ ਅਸੀ ਉਹਨਾ ਚਿਰ ਇਸ ਗੱਲ ਨਾਲ ਸੰਤੁਸ਼ਟ ਨਹੀ ਜਿੰਨਾ ਚਿਰ ਫੈਸਲਿਆਂ ਨੂੰ ਲਾਗੂ ਨਹੀ ਕੀਤਾ ਜਾਦਾ ਕਿਉਕਿ ਮਾਨਯੋਗ ਸੁਪਰੀਮ ਕੋਰਟ ਅਤੇ ਹਾਈ ਕੋਰਟ ਵੱਲੋਂ ਮੁਲਾਜਮਾ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਸਰਕਾਰ ਨੇ ਅਜੇ ਤੱਕ ਵੀ ਲਾਗੂ ਨਹੀ ਕੀਤਾ ਗਿਆ।
ਸੀਨੀ. ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਨਿੱਜੀਕਰਨ ਦਾ ਵਿਰੋਧ ਕਰਦੇ ਮੁਲਾਜ਼ਮਾਂ ਨੂੰ ਜੇਲਾ ਵਿੱਚ ਬੰਦ ਕਰਕੇ ਕਿਲੋਮੀਟਰ ਸਕੀਮ ਬੱਸਾ ਪਾਈਆ ਗਈਆ ਅਤੇ ਜਥੇਬੰਦੀ ਦੇ ਕੀਤੇ ਗਏ ਵਿਰੋਧ ਅਨੁਸਾਰ ਕੀਤੇ ਗਏ ਦਆਵਿਆਂ ਨੂੰ ਸਾਬਿਤ ਕਰ ਦਿੱਤਾ ਹੈ ਕਿ ਵਿਭਾਗ ਦੀਆ ਮਾਲਕੀ ਬੱਸਾ ਡਿਪੂਆਂ ਵਿੱਚ ਸਪੇਅਰ ਖੜੀਆਂ ਕਰਕੇ ਕਿਲੋਮੀਟਰ ਸਕੀਮ ਬੱਸਾ ਨੂੰ ਨਾਰੀਅਲ ਭੰਨ ਕੇ ਉਦਘਾਟਨ ਕਰਕੇ ਵਿਭਾਗਾਂ ਦੀ ਲੁੱਟ ਕਰਵਾਈ ਜਾ ਰਹੀ ਹੈ ਅਤੇ ਵਿਭਾਗਾਂ ਨੂੰ ਬੰਦ ਕਰਨ ਦੀਆਂ ਨੀਤੀਆਂ ਸ਼ਪੱਸ਼ਟ ਹੋ ਰਹੀ ਹਨ ਜਥੇਬੰਦੀ ਨੇ ਫੈਸਲਾ ਲਿਆ ਹੈ ਕੇ ਜੇਲ ਵਿਚ ਬੰਦ ਸਾਥੀਆਂ ਨੂੰ ਰਿਹਾਅ ਕਰਨ ਦੀ ਬਜਾਏ ਠੇਕੇਦਾਰ ਵਿਚੋਲਿਆਂ ਰਾਹੀ ਹੋ ਰਹੇ ਸ਼ੋਸ਼ਣ ਨੂੰ ਰੋਕਣ ਦੀ ਬਿਜਾਏ ਜੇਕਰ ਕਿਲੋਮੀਟਰ ਸਕੀਮ ਬੱਸਾ ਨੂੰ ਝੰਡੀ ਦਿੱਤੀ ਜਾਵੇਗੀ ਤਾ ਤਰੁੰਤ ਹੜਤਾਲ ਸਮੇਤ ਕਾਲੇ ਝੰਡਿਆ ਨਾਲ ਵਿਰੋਧ ਕੀਤਾ ਜਾਵੇਗਾ।
10 ਜੂਨ ਨੂੰ ਸਮੂਹ ਗੇਟ ਡਿਪੂਆਂ ‘ਤੇ ਗੇਟ ਰੈਲੀਆਂ ਦਾ ਐਲਾਨ
ਬਲਵਿੰਦਰ ਸਿੰਘ ਰਾਠ ਸਰਕਾਰ ਤੇ ਦੋਸ ਲਾਉਂਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਕੱਚੇ ਮੁਲਾਜਮ ਪੱਕੇ ਕਰਨ ਦੇ ਐਲਾਨ ਕਰ ਰਹੀ ਹੈ। ਦੂਸਰੇ ਪਾਸੇ ਬਿਜਲੀ ਵਿਭਾਗ ਦੇ ਲਾਇਨਮੈਨਾਂ ਤੇ ਸ਼ਾਤਮਾਈ ਧਰਨੇ ਪ੍ਰਦਰਸਨ ਦੌਰਾਨ ਕੁੱਟ-ਕੁੱਟ ਕੇ ਬੁਰਾ ਹਾਲ ਕਰ ਰਹੀ ਹੈ, ਜਿਸ ਦੀ ਅਸੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ।
Share this content:



Post Comment