Loading Now

ਮਨਿਸਟਰੀਅਲ ਕਾਮਿਆਂ ਵਲੋਂ ਅੱਜ ਹੜਤਾਲ ਦਾ 8ਵਾਂ ਦਿਨ

ਮਨਿਸਟਰੀਅਲ ਕਾਮਿਆਂ ਵਲੋਂ ਅੱਜ ਹੜਤਾਲ ਦਾ 8ਵਾਂ ਦਿਨ

ਚੰਡੀਗੜ੍ਹ, 24 ਅਗਸਤ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ ਜਾਰੀ ਨਾ ਕਰਨ ’ਤੇ ਰੋਸ ਵਿੱਚ ਆਏ ਮਨਿਸਟਰੀਅਲ ਕਾਮਿਆਂ ਵੱਲੋਂ 17 ਅਗਸਤ ਤੋਂ ਸ਼ੁਰੂ ਕੀਤੀ ਕਲਮਛੋੜ ਹੜਤਾਲ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਅੱਠ ਦਿਨ ਲਗਾਤਾਰ ਕੰਮ ਨਾ ਹੋਣ ਕਰਕੇ ਲੋਕਾਂ ਵਿੱਚ ਭਾਰੀ ਪਰੇਸ਼ਾਨੀ ਪਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਬਲਕਿ ਵਾਰ-ਵਾਰ ਬੈਠਕਾਂ ਦਾ ਸਮਾਂ ਦੇ ਕੇ ਜਾਂ ਤਾਂ ਬੈਠਕਾਂ ਤੋਂ ਮੁੱਕਰਿਆ ਜਾਂਦਾ ਹੈ ਜਾਂ ਬੈਠਕਾਂ ਵਿੱਚ ਬਣੀ ਸਹਿਮਤੀ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਹੀ ਨਹੀਂ ਕੀਤਾ ਜਾਂਦਾ।

ਉਨ੍ਹਾਂ ਦੱਸਿਆ ਕਿ ਇਹ ਹੜਤਾਲ ‘ਸਾਂਝਾ ਮੁਲਾਜ਼ਮ ਮੰਚ’ ਅਤੇ ‘ਸਾਂਝੀ ਐਕਸ਼ਨ ਤਾਲਮੇਲ ਕਮੇਟੀ’ ਦੀ ਅਗਵਾਈ ਹੇਠ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਹੈ। ਇਸ ਹੜਤਾਲ ਵਿੱਚ ਡੀ.ਸੀ. ਦਫ਼ਤਰ, ਐੱਸ.ਡੀ.ਐੱਮ. ਦਫ਼ਤਰ, ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਆਬਕਾਰੀ ਵਿਭਾਗ, ਜੰਗਲਾਤ ਅਤੇ ਹੋਰ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ।ਯੂਨੀਅਨ ਵੱਲੋਂ ਪਹਿਲਾਂ ਸਰਕਾਰ ਨੂੰ 15 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਈ ਕਾਰਵਾਈ ਨਾ ਹੋਣ ’ਤੇ 17 ਅਤੇ 18 ਅਗਸਤ ਦੀ ਕਲਮਛੋੜ ਹੜਤਾਲ ਕੀਤੀ ਸੀ, ਜਿਹੜੀ ਹੁਣ ਹੋਰ ਅੱਗੇ ਵਧਾ ਦਿੱਤੀ ਗਈ ਹੈ ਅਤੇ 27 ਅਗਸਤ ਨੂੰ ਪੰਜਾਬ ਵਿੱਚ ਪਹਿਲੀ ਵਾਰ ਮਹਾਬੰਦ ਕੀਤਾ ਜਾਵੇਗਾ।

 

Share this content:

Post Comment