Loading Now

ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਅੰਨ੍ਹੇਵਾਹ ਹੋਈ ਫਾਇਰਿੰਗ

ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਅੰਨ੍ਹੇਵਾਹ ਹੋਈ ਫਾਇਰਿੰਗ

ਮੋਗਾ, 5 ਜੁਲਾਈ – ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਦੋ ਅਣਪਛਾਤੇ ਹਮਲਾਵਾਰਾਂ ਨੇ ਗੋਲ਼ੀਆਂ ਮਾਰ ਦਿੱਤੀਆਂ ਹਨ। ਹਮਲਾਵਾਰਾਂ ਨੇ ਦਵਾਈ ਲੈਣ ਦੇ ਬਹਾਨੇ ਨਿਜੀ ਨਰਸਿੰਗ ਹੋਮ ਵਿੱਚ ਦਾਖਲ ਹੋ ਕੇ ਡਾ. ਅਨਿਲ ਜ਼ਖਮੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮੋਗਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ,ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ‘ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਉਪਰ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕੰਬੋਜ ਦੇ ਦੋ ਗੋਲੀਆਂ ਲੱਗੀਆਂ ਹਨ। ਇਸ ਘਟਨਾ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਕਲੀਨਿਕ ਨੂੰ ਸੀਲ੍ਹ ਕਰ ਦਿੱਤਾ ਅਤੇ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਪੁਲਸ ਮੁਤਾਬਕ ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ ‘ਤੇ ਗੋਲ਼ੀਆਂ ਚਲਾ ਦਿੱਤੀਆਂ।

Share this content:

Post Comment