ਮਾਸਟਰ ਕੇਡਰ ਯੂਨੀਅਨ ਦੀ ਸੂਬਾ ਟੀਮ ਦਾ ਗਠਨ, ਬਲਜਿੰਦਰ ਸਿੰਘ ਧਾਲੀਵਾਲ ਦੂਜੀ ਵਾਰ ਬਣੇ ਸੂਬਾ ਪ੍ਰਧਾਨ
ਮੋਗਾ, 3 ਨਵੰਬਰ – ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਿਸ਼ਾਲ ਸੂਬਾ ਪੱਧਰੀ ਇਜਲਾਸ ਮੋਗਾ ਵਿਖੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਅਤੇ ਮੁੱਖ ਸਲਾਹਕਾਰਾਂ ਮਨਜਿੰਦਰ ਸਿੰਘ ਢਿੱਲੋਂ, ਹਰਮਿੰਦਰ ਸਿੰਘ ਉੱਪਲ ਤੇ ਮਨਜਿੰਦਰ ਸਿੰਘ ਝਡੇਰ ਦੀ ਅਗਵਾਈ ਹੇਠ ਹੋਇਆ। ਇਸ ਵਿੱਚ ਸੂਬੇ ਦੇ 14 ਜ਼ਿਲ੍ਹਿਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਜਲਾਸ ਦਾ ਮੁੱਖ ਮਕਸਦ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਇਸ ਦਾ ਵਿਸਥਾਰ ਕਰਨ ਦੇ ਨਾਲ-ਨਾਲ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਵਿਰੁੱਧ ਸੰਘਰਸ਼ ਦੀ ਰੂਪ-ਰੇਖਾ ਉਲੀਕਣਾ ਸੀ। ਇਜਲਾਸ ਦੌਰਾਨ ਬੋਲਦਿਆਂ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਰਾੜ, ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਫਾਜ਼ਿਲਕਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ, ਸੁਰਿੰਦਰ ਕੰਬੋਜ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਇੰਦਰਪਾਲ ਸਿੰਘ, ਤਰਨਤਾਰਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਰਾਜ ਪੱਟੀ, ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਰਜਿੰਦਰ ਸਿੰਘ ਤੇ ਜਤਿੰਦਰ ਹੰਸ, ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਦਿਲ ਰਾਜਜੀਤ ਸਿੰਘ, ਨਵਾਂਸ਼ਹਿਰ ਤੋਂ ਵਿਨੇ ਕੁਮਾਰ ਸ਼ਰਮਾ, ਮੋਹਾਲੀ ਤੋਂ ਗੁਰਪ੍ਰੀਤ ਸਿੰਘ, ਸ੍ਰੀ ਮੁਕਤਸਰ ਸਾਹਿਬ ਤੋਂ ਓਮ ਪ੍ਰਕਾਸ਼, ਅੰਮ੍ਰਿਤਸਰ ਤੋਂ ਹਰਪ੍ਰੀਤ ਸਿੰਘ, ਜਲੰਧਰ ਤੋਂ ਪਰਵਿੰਦਰ ਸਿੰਘ ਬਰਾੜ ਅਤੇ ਲੁਧਿਆਣਾ ਤੋਂ ਬੱਬੂ ਸਿੰਘ ਸਮੇਤ ਹੋਰ ਆਗੂਆਂ ਨੇ ਜਥੇਬੰਦੀ ਦੀ ਨਵੀਂ ਸੂਬਾ ਪੱਧਰੀ ਟੀਮ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਹੋਰ ਮਜ਼ਬੂਤ ਕਰ ਕੇ ਅਧਿਆਪਕਾਂ ਦੇ ਮਸਲਿਆਂ ਲਈ ਸੰਘਰਸ਼ ਤੇਜ਼ ਕੀਤਾ ਜਾਣਾ ਚਾਹੀਦਾ ਹੈ।
ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਅਤੇ ਮੁੱਖ ਸਲਾਹਕਾਰਾਂ ਮਨਜਿੰਦਰ ਸਿੰਘ ਝਡੇਰ, ਹਰਮਿੰਦਰ ਸਿੰਘ ਉੱਪਲ ਤੇ ਮਨਜਿੰਦਰ ਸਿੰਘ ਢਿੱਲੋਂ ਨੇ ਹਾਊਸ ਦੀ ਪ੍ਰਵਾਨਗੀ ਨਾਲ ਸਰਵਸੰਮਤੀ ਰਾਹੀਂ ਬਲਜਿੰਦਰ ਸਿੰਘ ਧਾਲੀਵਾਲ ਨੂੰ ਦੂਜੀ ਵਾਰ ਸੂਬਾ ਪ੍ਰਧਾਨ ਅਤੇ ਗੁਰਮੀਤ ਸਿੰਘ ਭੁੱਲਰ ਨੂੰ ਸੂਬਾ ਜਨਰਲ ਸਕੱਤਰ ਚੁਣਿਆ। ਜਥੇਬੰਦੀ ਦੇ ਵਿਸਥਾਰ ਤਹਿਤ ਦਲਜੀਤ ਸਿੰਘ ਸਬਰਵਾਲ ਨੂੰ ਸੂਬਾ ਜੁਆਇੰਟ ਸਕੱਤਰ, ਅਮਰਬੀਰ ਸਿੰਘ ਰੰਧਾਵਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ, ਜਤਿੰਦਰ ਹੰਸ ਤੇ ਦਿਲ ਰਾਜਜੀਤ ਸਿੰਘ ਨੂੰ ਸੂਬਾ ਮੀਤ ਪ੍ਰਧਾਨ, ਹਰਸੇਵਕ ਸਿੰਘ ਸਾਧੂਵਾਲ ਤੇ ਰਜਿੰਦਰ ਸਿੰਘ ਫ਼ਰੀਦਕੋਟ ਨੂੰ ਸੂਬਾ ਜਥੇਬੰਦਕ ਸਕੱਤਰ, ਰਾਜਪਾਲ ਸਿੰਘ ਤਰਨਤਾਰਨ ਨੂੰ ਸੂਬਾ ਪ੍ਰੈੱਸ ਸਕੱਤਰ, ਚੰਦਰਸ਼ੇਖਰ ਵਰਮਾ ਨੂੰ ਸੂਬਾ ਵਿੱਤ ਸਕੱਤਰ ਅਤੇ ਅਮਨਦੀਪ ਸਿੰਘ ਨੂੰ ਸੂਬਾ ਮੀਡੀਆ ਕੋਆਰਡੀਨੇਟਰ ਚੁਣਿਆ ਗਿਆ। ਅਸ਼ਵਨੀ ਕੁਮਾਰ ਤੇ ਹਰਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਸਟੇਟ ਕਮੇਟੀ ਮੈਂਬਰ ਬਣਾਇਆ ਗਿਆ। ਨਵੇਂ ਚੁਣੇ ਆਗੂਆਂ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਸਰਕਾਰ ਵਿਰੁੱਧ ਸੰਘਰਸ਼ ਕਰਨਗੇ।
Share this content:



Post Comment