ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ; ਗੁ. ਪਾਤਸ਼ਾਹੀ ਦਸਵੀਂ ,ਹਾਜੀਰਤਨ ਤੋਂ ਹੋਈ ਰਵਾਨਗੀ
ਅੰਮ੍ਰਿਤਸਰ, 4 ਅਗਸਤ – ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਹੋ ਜਲਾਲ ਨਾਲ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਅੱਜ ਬੱਠਿੰਡਾ ਦੇ ਇਤਿਹਾਸਿਕ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਜੋ ਕਿ ਸ਼ਾਮ ਸਮੇਂ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਰ ਸ਼ਾਮ ਸਮਾਪਤ ਹੋਵੇਗਾ। ਦੱਸ ਦਈਏ ਕਿ ਨਗਰ ਕੀਰਤਨ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਅਰਦਾਸ ਕੀਤੀ ਗਈ, ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਫੁੱਲਾਂ ਦੀ ਸਜੀ ਪਾਲਕੀ ਵਿੱਚ ਸਈ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਗਤਕਾ ਟੀਮਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ, ਖਾਲਸਾ ਜੀ ਜੈਕਾਰਿਆਂ ਨਾਲ ਆਰੰਭ ਹੋਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਵੀ ਸ਼ਿਰਕਤ ਕੀਤੀ।
ਖਾਲਸਾ ਮਾਰਚ ਆਰੰਭ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ੇ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਬੀਤੇ ਦਿਨ ਵਿਧਾਨ ਸਭਾ ਵਿੱਚ ਪੁੱਛੇ ਗਏ ਸਵਾਲਾਂ ’ਤੇ ਸਪੀਕਰ ਵੱਲੋਂ ਦਿੱਤੇ ਗਏ ਜਵਾਬ ਤੇ ਤਿੱਖਾ ਪ੍ਰਤੀਕਰਮ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਿੰਨਾ ਸਮਾਂ ਕਾਨੂੰਨ ਵਿੱਚ ਸੋਧ ਨਹੀਂ ਕੀਤੀ ਜਾਂਦੀ ਉਨ੍ਹਾਂ ਸਮਾਂ ਕਾਲੇ ਕਾਨੂੰਨ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਸਿੰਘ ਸਾਹਿਬ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਖਾਲਸਾ ਪੰਥ ਦੇ ਕੰਮ ਕਾਜ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਪਰ ਸਰਕਾਰ ਦਖਲ ਅੰਦਾਜੀ ਕਰ ਰਹੀ ਹੈ ਜਿਸ ਦਾ ਪੰਥ ਆਉਣ ਵਾਲੇ ਸਮੇਂ ਵਿੱਚ ਜਵਾਬ ਦੇਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਅਤੇ ਨਸ਼ੇ ਤੋਂ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤਾ ਗਏ ਖਾਲਸਾ ਮਾਰਚ ਦੌਰਾਨ ਸੰਗਤਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।
Share this content:



Post Comment