Loading Now

ਮੁੜ 45 ਡਿਗਰੀ ਹੋਇਆ ਤਾਪਮਾਨ; ਸੂਬੇ ਭਰ ’ਚ ਲੂ ਦਾ ਯੈਲੋ ਅਲਰਟ ਜਾਰੀ

ਮੁੜ 45 ਡਿਗਰੀ ਹੋਇਆ ਤਾਪਮਾਨ; ਸੂਬੇ ਭਰ ’ਚ ਲੂ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 8 ਜੂਨ – ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਗਰਮੀ ਨੇ ਮੁੜ ਜ਼ੋਰ ਫੜ ਲਿਆ ਹੈ। ਅੱਜ ਪਾਰਾ 45 ਡਿਗਰੀ ਦੇ ਨੇੜੇ ਪੁੱਜ ਗਿਆ। ਪੰਜਾਬ ਵਿੱਚ ਬਠਿੰਡਾ ਤੇ ਹਰਿਆਣਾ ’ਚ ਰੋਹਤਕ ਸਭ ਤੋਂ ਗਰਮ ਰਹੇ। ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨ ਦੋਵਾਂ ਰਾਜਾਂ ਵਿੱਚ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ 8 ਤੋਂ 10 ਜੂਨ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਗਰਮੀ ਵਧਣ ਨਾਲ ਬਿਜਲੀ ਦੀ ਮੰਗ ਨੇ ਵੀ ਸ਼ੂਟ ਵੱਟ ਲਈ ਹੈ।

ਅਤਿ ਦੀ ਗਰਮੀ ਕਰ ਕੇ ਨਾ ਸਿਰਫ਼ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ, ਬਲਕਿ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧਣ ਲੱਗੀਆਂ ਹਨ। ਕਿਸਾਨਾਂ ਨੂੰ ਫ਼ਸਲਾਂ ਸੁੱਕਣ ਦਾ ਡਰ ਸਤਾਉਣ ਲੱਗਾ ਹੈ। ਕਿਸਾਨਾਂ ਨੂੰ ਫਲਾਂ ਤੇ ਸਬਜ਼ੀਆਂ ਨੂੰ ਇਕ ਦਿਨ ਛੱਡ ਕੇ ਪਾਣੀ ਦੇਣਾ ਪੈ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ, ਜਿੱਥੇ ਕਿਸਾਨਾਂ ਨੂੰ ਗਰਮੀ ਵਿੱਚ ਕੰਮ ਕਰਨਾ ਪੈ ਰਿਹਾ ਹੈ। ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 9 ਜੂਨ ਤੋਂ ਸ਼ੁਰੂ ਹੋ ਜਾਵੇਗੀ।

ਸੂਬੇ ਵਿੱਚ ਗਰਮੀ ਵਧਣ ਕਰ ਕੇ ਮੁੜ ਬਿਜਲੀ ਦੀ ਮੰਗ ਵਧਣੀ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 12 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਹੈ। ਹਾਲਾਂਕਿ ਪਿਛਲੇ ਦਿਨੀਂ ਇਹ ਮੰਗ 10 ਹਜ਼ਾਰ ਮੈਗਾਵਾਟ ਰਹਿ ਗਈ ਸੀ। ਬਿਜਲੀ ਦੀ ਮੰਗ ਘਟਣ ਕਰ ਕੇ ਬਿਜਲੀ ਵਿਭਾਗ ਨੇ ਸੁੱਖ ਦਾ ਸਾਹ ਲਿਆ ਸੀ। ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧਣ ਦੇ ਨਾਲ ਹੀ ਮੁੜ ਤੋਂ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਨੂੰ ਟੱਪ ਸਕਦੀ ਹੈ।

Share this content:

Post Comment