Loading Now

ਮੁੱਖ ਮੰਤਰੀ  ਦੇ ਭਰੋਸੇ ਦਿੱਤੇ ਜਾਣ ਮਗਰੋਂ ਡਾਕਟਰਾਂ ਨੇ ਹੜਤਾਲ ਵਾਪਸ ਲਈ

ਮੁੱਖ ਮੰਤਰੀ  ਦੇ ਭਰੋਸੇ ਦਿੱਤੇ ਜਾਣ ਮਗਰੋਂ ਡਾਕਟਰਾਂ ਨੇ ਹੜਤਾਲ ਵਾਪਸ ਲਈ

 

ਇੰਦਰਾ ਗਾਂਧੀ ਮੈਡੀਕਲ ਕਾਲਜ (ਆਈ ਜੀ ਐੱਮ ਸੀ) ਦੇ ਡਾਕਟਰਾਂ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਭਰੋਸਾ ਦਿੱਤੇ ਜਾਣ ਕਿ ਮਰੀਜ਼ ਤੇ ਡਾਕਟਰ ਵਿਚਾਲੇ ਹੋਈ ਝੜਪ ਦੀ ਮੁੜ ਜਾਂਚ ਕੀਤੀ ਜਾਵੇਗੀ, ਮਗਰੋਂ ਹੜਤਾਲ ਵਾਪਸ ਲੈ ਲਈ ਹੈ। ਇਸ ਘਟਨਾ ਕਾਰਨ ਡਾਕਟਰ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।

ਸ਼ਿਮਲਾ ਸਥਿਤ ਆਈ ਜੀ ਐੱਮ ਸੀ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਡਾਕਟਰ ਦੀ ਬਰਖਾਸਤਗੀ ਰੱਦ ਵੀ ਕੀਤੀ ਜਾ ਸਕਦੀ ਹੈ। ਡਾਕਟਰਾਂ ਦੀ ਜਥੇਬੰਦੀ ਨੇ ਕਿਹਾ ਕਿ ਅੱਜ ਦੂਜੇ ਦਿਨ ਅੰਦਰ ਦਾਖਲ ਹੋਈ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਜਨਤਾ ਦੇ ਹਿੱਤ ’ਚ ਤੁਰੰਤ ਖਤਮ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਸੁੱਖੂ ਨੇ ਕਿਹਾ ਸੀ, ‘‘ਜੇ ਡਾਕਟਰ ਗੱਲਬਾਤ ਜਾਰੀ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਜ਼ਿੱਦ ਛੱਡਣੀ ਪਵੇਗੀ ਅਤੇ ਹੜਤਾਲ ਖਤਮ ਕਰਕੇ ਭਲਕ ਤੋਂ ਕੰਮ ’ਤੇ ਪਰਤਣਾ ਪਵੇਗਾ। ਮੈਂ ਇੰਦਰਾ ਗਾਂਧੀ ਮੈਡੀਕਲ ਕਾਲਜ ਦੇ ਸੀਨੀਅਰ ਡਾਕਟਰਾਂ ਨੂੰ ਗੱਲਬਾਤ ਲਈ ਸੱਦਾਂਗਾ।’’ ਉਨ੍ਹਾਂ ਕਿਹਾ ਕਿ ਡਾਕਟਰ ਨੂੰ ਮਰੀਜ਼ ਨਾਲ ਝਗੜਾ ਕਰਨ ਦੀ ਥਾਂ ਇਸ ਦੀ ਸ਼ਿਕਾਇਤ ਕਰਨੀ ਚਾਹੀਦੀ ਸੀ। ਡਾਕਟਰਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਘਟਨਾ ਦੀ ਜਾਂਚ ਦੁਬਾਰਾ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਵੱਲੋਂ ਮੁੜ ਜਾਂਚ ਦਾ ਭਰੋਸਾ ਦਿੱਤੇ ਜਾਣ ਮਗਰੋਂ ਹੜਤਾਲ ’ਤੇ ਜਾਣ ਦਾ ਕੋਈ ਮਤਲਬ ਨਹੀਂ ਹੈ।’’

Share this content:

Post Comment