Loading Now

ਮੁੱਖ ਮੰਤਰੀ ਭਗਵੰਤ ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਮੁੱਖ ਮੰਤਰੀ ਭਗਵੰਤ ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗਡ਼੍ਹ – 28  ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਗਈ ਪੋਸਟ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਪੋਸਟ ਨੂੰ 24 ਘੰਟਿਆਂ ਵਿੱਚ ਹਟਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੰਗ ਕੀਤੀ ਗਈ ਹੈ ਕਿ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਜਾਵੇ ਅਤੇ ਭਵਿੱਖ ਵਿੱਚ ਬਿਨਾਂ ਕਿਸੇ ਤੱਥ ਦੇ ਅਜਿਹੇ ਦੋਸ਼ ਨਾ ਲਗਾਉਣ ਦਾ ਲਿਖਤੀ ਭਰੋਸਾ ਦਿੱਤਾ ਜਾਵੇ। ਘੁੰਮਣ ਨੇ ਚਿਤਾਵਨੀ ਦਿੱਤੀ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਅਪਰਾਧਿਕ ਕਾਰਵਾਈ ਕਰਨ ਅਤੇ ਮਾਣਹਾਨੀ ਲਈ ਭਾਰੀ ਹਰਜਾਨੇ ਦਾ ਮੁਕੱਦਮਾ ਦਾਇਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੰਘੇ ਦਿਨ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਮੁੱਖ ਮੰਤਰੀ ਦੇ ਓ ਐੱਸ ਡੀ ਦੇ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਲਾਏ ਸਨ। ਇਸ ’ਤੇ ਰਾਜਬੀਰ ਘੁੰਮਣ ਦਾ ਕਹਿਣਾ ਹੈ ਕਿ ਮਜੀਠੀਆ ਵੱਲੋਂ ਉਸ ’ਤੇ ਲਾਏ ਦੋਸ਼ ਬੇਬੁਨਿਆਦ ਹਨ। ਮਜੀਠੀਆ ਨੇ ਝੂਠੇ ਦੋਸ਼ ਲਗਾ ਕੇ ਉਸ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।

Share this content:

Post Comment