Loading Now

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿਖੇ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿਖੇ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ

ਲੁਧਿਆਣਾ, 20 ਮਾਰਚ – ਪੰਜਾਬ ਦੇ ਉਦਯੋਗਿਕ ਖੇਤਰ ਵਿੱਚ ਅੱਜ ਇੱਕ ਨਵਾਂ ਅਧਿਆਏ ਜੁੜ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿਖੇ ਟਾਟਾ ਗਰੀਨ ਸਟੀਲ ਪਲਾਂਟ ਦਾ ਰਸਮੀ ਉਦਘਾਟਨ ਕੀਤਾ। ਮਾਨ ਨੇ ਦੱਸਿਆ ਕਿ ਸੂਬੇ ਵਿੱਚ 3200 ਕਰੋੜ ਰੁਪਏ ਦਾ ਹੋਰ ਨਵਾਂ ਨਿਵੇਸ਼ ਹੋਣ ਜਾ ਰਿਹਾ ਹੈ, ਜੋ ਪੰਜਾਬ ਦੀ ਆਰਥਿਕਤਾ ਨੂੰ ਨਵੀਂ ਗਤੀ ਦੇਵੇਗਾ। ਉਨ੍ਹਾਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਦੀ ਸ਼ਲਾਘਾ ਕਰਦਿਆਂ ਸੂਬੇ ਦੇ ਆਰਥਿਕ ਵਿਕਾਸ ਲਈ ਵੱਡੇ ਦਾਅਵੇ ਕੀਤੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਪਲਾਂਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲਗਭਗ 250 ਨੌਜਵਾਨਾਂ ਨੂੰ ਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਹੱਥੀਂ ਕੰਮ ਦੇ ਕੇ ਸੂਬੇ ਵਿੱਚ ਹੀ ਰੋਕਣਾ ਹੈ। ਆਪਣੇ ਅੰਦਾਜ਼ ਵਿੱਚ ਬੋਲਦਿਆਂ CM ਮਾਨ ਨੇ ਕਿਹਾ, “ਰੇਹੜੀ ਵਾਲਾ ਹੋਵੇ ਜਾਂ ਫਿਰ ਟਾਟਾ, ਪੰਜਾਬ ‘ਚ ਨਹੀਂ ਹੁੰਦਾ ਕਿਸੇ ਨੂੰ ਘਾਟਾ।” ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਕਾਰੋਬਾਰੀ ਲਈ ਲਾਹੇਵੰਦ ਹਨ। ਇਹ ਪਲਾਂਟ ‘ਗਰੀਨ ਸਟੀਲ’ ਤਕਨੀਕ ‘ਤੇ ਅਧਾਰਿਤ ਹੈ, ਜੋ ਕਿ ਵਾਤਾਵਰਣ ਦੀ ਸੰਭਾਲ ਪੱਖੋਂ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Share this content:

Post Comment