Loading Now

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ – ਸ. ਰਣਬੀਰ ਸਿੰਘ ਭੁੱਲਰ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ – ਸ. ਰਣਬੀਰ ਸਿੰਘ ਭੁੱਲਰ

ਫਿਰੋਜ਼ਪੁਰ, 23 ਜਨਵਰੀ (ਗਿਆਨ  ਸਿੰਘ/ਏ.ਡੀ.ਪੀ ਨਿਊਜ਼) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਖੇਤਰ ‘ਚ ਵੱਡੀ ਯੋਜਨਾ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਂਚ ਕੀਤੀ ਗਈ ਹੈ, ਜਿਸ ਅਧੀਨ ਰਾਜ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਵਿੱਚ ਕਿਸੇ ਵੀ ਤਰ੍ਹਾਂ ਦੀ ਆਮਦਨ ਜਾਂ ਉਮਰ ਦੀ ਕੋਈ ਸ਼ਰਤ ਨਹੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਫਿਰੋਜ਼ਪੁਰ ਤੋਂ ਵੀ ਕਰ ਦਿੱਤੀ ਗਈ ਹੈ।
ਸ. ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਕ੍ਰਿਟੀਕਲ ਕੇਅਰ, ਕੀਮੋਥੈਰੇਪੀ, ਡਿਲਿਵਰੀ, ਐਡਵਾਂਸ ਸਰਜਰੀਆਂ ਸਮੇਤ ਸਾਰੇ ਟੈਸਟ, ਦਵਾਈਆਂ ਅਤੇ ਸਰਜਰੀਆਂ ਦਾ ਪੂਰਾ ਖਰਚ ਸਰਕਾਰ
ਵੱਲੋਂ ਉਠਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ 600 ਤੋਂ ਵੱਧ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਕੀਤੇ ਗਏ ਹਨ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਵੀ ਇਸ ਸਕੀਮ ਦਾ ਲਾਭ ਮਿਲੇਗਾ। ਹਸਪਤਾਲਾਂ ਨੂੰ 15 ਦਿਨਾਂ ਦੇ ਅੰਦਰ ਭੁਗਤਾਨ ਕਰਨ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ ਅਤੇ ਰਾਜ ਭਰ ਵਿੱਚ 9 ਹਜ਼ਾਰ ਤੋਂ ਵੱਧ ਸੇਵਾ ਕੇਂਦਰਾਂ ’ਤੇ ਕਾਰਡ ਬਣਾਏ ਜਾਣਗੇ। ਯੂਥ ਕਲੱਬਾਂ ਦੇ ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰਨਗੇ। ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਹੈ, ਜਿਸ ਨਾਲ ਕੋਈ ਵੀ ਪੰਜਾਬੀ ਇਲਾਜ ਦੀ ਕਮੀ ਕਾਰਨ ਆਪਣੀ ਜਾਨ ਨਹੀਂ ਗੁਆਏਗਾ। ਇਹ ਯੋਜਨਾ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਦੇ ਲਈ ਹੈ।

Share this content:

Post Comment