Loading Now

ਮੋਗਾ ਵਿਖੇ ਅੱਜ ਤੋਂ ਹੋਵੇਗਾ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਰੰਭ

ਮੋਗਾ ਵਿਖੇ ਅੱਜ ਤੋਂ ਹੋਵੇਗਾ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਰੰਭ

*ਔਰਤਾਂ ਦੇ ਸਸ਼ਕਤੀਕਰਨ ਲਈ ਸਹਾਈ ਹੋਵੇਗਾ ਮੇਲਾ

*ਪ੍ਰਸਿੱਧ ਗਾਇਕ ਮੰਡੇਰ ਬ੍ਰਦਰਜ ਤੇ ਪ੍ਰਭ ਗਿੱਲ ਕਰਨਗੇ ਲੋਕਾਂ ਦਾ ਮਨੋਰੰਜਨ

*ਡਿਪਟੀ ਕਮਿਸ਼ਨਰ ਵੱਲੋਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਿਰਕਤ ਕਰਨ ਦੀ ਅਪੀਲ

ਮੋਗਾ, 19 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੈਂਪ’ (ਆਰਏਐੱਮਪੀ) ਸਕੀਮ ਅਧੀਨ ਅੱਜ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ‘ਪੰਜਾਬ ਸਖੀ ਸ਼ਕਤੀ ਮੇਲਾ’ ਦੀ ਸ਼ੁਰੂਆਤ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਹੋਵੇਗੀ।ਪ੍ਰਸਿੱਧ ਗਾਇਕ ਮੰਡੇਰ ਬਦ੍ਰਰਜ ਅਤੇ ਪ੍ਰਭ ਗਿੱਲ ਮੇਲੇ ਵਿੱਚ ਲੋਕਾਂ ਦਾ ਮਨੋਰੰਜਨ ਕਰਨਗੇ। ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੇਲੇ ਵਿਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਰਸਾਉਣ ਦਾ ਸੁਨਹਿਰਾ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਮੇਲੇ ਵਿੱਚ ਰੋਜਗਾਰ ਮੇਲਾ ਤੇ ਸਿਹਤ ਕੈਂਪਾਂ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਜਿਹਨਾਂ ਮਹਿਲਾਉਦਮੀਆਂ ਨੇ ਸਰਕਾਰ ਪਾਸੋਂ ਵਿੱਤੀ ਪ੍ਰੋਤਸਾਹਨ ਲੈ ਕੇ ਆਪਣੇ ਉਦਯੋਗ ਸਥਾਪਿਤ ਕੀਤੇ ਹਨ ਜਾਂ ਆਪਣੇ ਸਵੈ-ਰੋਜਗਾਰ ਚਲਾਏ ਹਨ, ਉਹਨਾ ਨੂੰ ਆਪਣੇ ਉੱਤਪਾਦਾਂ ਦੀ ਸੇਲ ਕਰਨ ਲਈ ਮੁਫਤ ਸਟਾਲਾਂ ਦਿੱਤੀਆਂ ਜਾਣਗੀਆਂ। ਮੇਲੇ ਵਿੱਚ ਜਿਹੜੀਆਂ ਮਹਿਲਾਵਾਂ ਵਲੋਂ ਵਧੀਆਂ ਕਾਰਜਗਾਰੀ /ਸਟਾਲ ਲਾਈ ਜਾਵੇ ਉਹਨਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਉਹਨਾਂ ਜਿਲ੍ਹੇ ਦੇ ਸਾਰੇ ਸਰਪੰਚਾਂ, ਮਿਉਂਸੀਪਲ ਕੌਸਲਾਂ, ਉਦਯੋਗਿਕ ਐਸੋਸੀਏਸ਼ਨਾਂ ਅਤੇ ਆਮ ਜਨਤਾ ਨੂੰ ਇਸ ਮੇਲੇ ਵਿੱਚ ਸਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।

Share this content:

Post Comment