Loading Now

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦਾਣਾ ਮੰਡੀ ਸਾਦਿਕ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦਾਣਾ ਮੰਡੀ ਸਾਦਿਕ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

ਸਾਦਿਕ, 25 ਜੁਲਾਈ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ, ਇੰਚਾਰਜ ਪੀ.ਐੱਚ.ਸੀ. ਜੰਡ ਸਾਹਿਬ ਡਾ. ਅਰਸ਼ਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਪੀ.ਐੱਚ.ਸੀ. ਜੰਡ ਸਾਹਿਬ ਦੇ ਕੌਂਸਲਰ ਜਸਪ੍ਰੀਤ ਸਿੰਘ ਵੱਲੋਂ ਦਾਣਾ ਮੰਡੀ ਸਾਦਿਕ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਨਸ਼ਾ ਛੁਡਾਊ ਇਲਾਜ ਅਤੇ ਸਿਹਤ ਵਿਭਾਗ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਕੌਂਸਲਰ ਵੱਲੋਂ ਮਜ਼ਦੂਰਾਂ ਦੀਆਂ ਮਾਨਸਿਕ ਅਤੇ ਸਰੀਰਕ ਸਿਹਤ ਨਾਲ ਸਬੰਧਤ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਸਲਾਹ ਦਿੱਤੀ ਗਈ। ਇਸ ਦੌਰਾਨ ਸਮੂਹ ਮਜ਼ਦੂਰਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।

Share this content:

Previous post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

Next post

ਮਾਈ ਭਾਰਤ ਕੇਂਦਰ, ਵੱਲੋਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਸਬੰਧੀ ਮੀਟਿੰਗ

Post Comment