ਯੂਟਿਊਬਰ ਜੋਤੀ ਮਲਹੋਤਰਾ ਨੂੰ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ
ਹਿਸਾਰ, 9 ਜੂਨ – ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਅੱਜ ਉਹਨਾਂ ਨੂੰ ਹਿਸਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਜੋਤੀ ਮਲਹੋਤਰਾ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ ਉਹਨਾਂ ਨੂੰ 23 ਜੂਨ, 2025 ਤੱਕ ਹਿਰਾਸਤ ਵਿੱਚ ਰੱਖਿਆ ਜਾਵੇਗਾ। ਪੇਸ਼ੀ ਦੌਰਾਨ ਜੋਤੀ ਮਲਹੋਤਰਾ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਮੁੜ 23 ਜੂਨ ਨੂੰ ਹੋਵੇਗੀ, ਜਦੋਂ ਉਹਨਾਂ ਨੂੰ ਦੁਬਾਰਾ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।
Share this content:



Post Comment