ਰਵਨੀਤ ਬਿੱਟੂ ਦੀ ਵਾਇਰਲ ਵੀਡੀਓ ਮਾਮਲੇ ‘ਚ SC ਕਮਿਸ਼ਨ ਨੇ ਲਿਆ ਨੋਟਿਸ
29, ਮਈ – ਰਾਜ ਸਭਾ ਮੈਂਬਰ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅਨੁਸੂਚਿਤ ਜਾਤੀ ਵਰਗ ਲਈ ਕਥਿਤ ਜਾਤੀਸੂਚਕ ਸ਼ਬਦ ਵਰਤੇ ਜਾਣ ਦੇ ਮਾਮਲੇ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004 ਦੀ ਧਾਰਾ 10 ਤਹਿਤ (2) (h) ਸੂ-ਮੋਟੋ ਨਟਿਸ ਲਿਆ ਹੈ ਤੇ ਮਾਮਲੇ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ। ਇਹ ਪੂਰਾ, ਮਾਮਲਾ 26 ਮਈ ਦਾ ਹੈ। ਬਿੱਟੂ ਸੰਗਰੂਰ ਦੇ ਧੂਰੀ ਦਾ ਦੌਰਾ ਕਰ ਰਹੇ ਸਨ। ਇਸ ਦਿਨ ਪੰਜਾਬ ਦੀਆਂ ਨਿਗਮ ਚੋਣਾਂ ਹੋ ਰਹੀਆਂ ਸਨ ਤੇ ਰਵਨੀਤ ਬਿੱਟੂ ਨੂੰ ਪੁਲਿਸ ਨੇ ਰਸਤੇ ‘ਚ ਹੀ ਰੋਕ ਦਿੱਤਾ ਸੀ।
ਇਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ ਸੀ। ਇਸ ਮੁੱਦੇ ‘ਤੇ ਰਾਜਨੀਤੀ ਵੀ ਕਾਫੀ ਭੱਖੀ ਸੀ। ਇਸ ਮਾਮਲੇ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ, ਜਿਸ ‘ਚ ਉਨ੍ਹਾਂ ਵੱਲੋਂ ਕੁੱਝ ਕਥਿਤ ਜਾਤੀਸੂਚਕ ਸ਼ਬਦ ਵਰਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਹੁਣ, ਇਸ ਸਬੰਧ ‘ਚ ਕਮਿਸ਼ਨ ਨੇ ਵਾਇਰਲ ਵੀਡੀਓ ਦੀ ਪੜਤਾਲ ਕਰਨ ਦਾ ਫੈਸਲਾ ਲਿਆ ਹੈ। ਕਮਿਸ਼ਨ ਨੇ 1 ਜੂਨ ਨੂੰ ਸੁਣਵਾਈ ਨਿਰਧਾਰਤ ਕੀਤੀ ਹੈ। ਕਮਿਸ਼ਨ ਨੇ ਇਸ ਸਬੰਧੀ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਤੋਂ ਇਸ ਮਾਮਲੇ ‘ਚ ਤੱਥਾਂ ਤੇ ਜਾਣਕਾਰੀ ਦੀ ਜਾਂਚ ਰਿਪੋਰਟ ਮੰਗੀ ਗਈ ਹੈ।
ਕਮਿਸ਼ਨ ਚੇਅਰਮੈਨ ਜਸਵੀਰ ਗੜ੍ਹੀ ਨੇ ਦਿੱਤੀ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।
Share this content:



Post Comment