Loading Now

ਰਾਜਸਥਾਨ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ‘ਚ ਬੇਅਦਬੀ ਅਤੇ ਭੰਨਤੋੜ, SGPC ਨੇ ਘਟਨਾ ਦੀ ਕੀਤੀ ਨਿੰਦਾ

ਰਾਜਸਥਾਨ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ‘ਚ ਬੇਅਦਬੀ ਅਤੇ ਭੰਨਤੋੜ, SGPC ਨੇ ਘਟਨਾ ਦੀ ਕੀਤੀ ਨਿੰਦਾ

ਗੰਗਾਨਗਰ, 5 ਅਕਤੂਬਰ – ਗੰਗਾਨਗਰ ਦੇ ਗੁਰਦੁਆਰਾ ਸਾਹਿਬ ‘ਚ ਰਾਜਸਥਾਨ ਪੁਲਿਸ ਵੱਲੋਂ ਬੇਅਦਬੀ ਕਰਨ ਅਤੇ ਸਿੱਖ ਧਰਮ ਪ੍ਰਚਾਰ ਕਮੇਟੀ ਰਾਜਸਥਾਨ ਦੇ ਸੂਬਾ ਪ੍ਰਧਾਨ ਤਜਿੰਦਰ ਪਾਲ ਸਿੰਘ ਟਿੰਮਾ ਨੂੰ ਗ੍ਰਿਫ਼ਤਾਰ ਕਰਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੁਲਿਸ ਨੇ ਟਿੰਮਾ ਨੂੰ ਉਦੋਂ ਹਿਰਾਸਤ ਵਿਚ ਲਿਆ, ਜਗੋਂ ਉਹ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਨ। ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪੁਲਿਸ ਵੱਲੋਂ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਗੁਰਦੁਆਰਾ ਸਾਹਿਬ ਦੇ ਅੰਦਰ ਦੀ ਸੀਸੀਟੀਵੀ ਆਈ ਸਾਹਮਣੇ

ਜਾਣਕਾਰੀ ਅਨੁਸਾਰ, ਪੁਲਿਸ ਕਾਰਵਾਈ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਤਜਿੰਦਰ ਪਾਲ ਸਿੰਘ ਟਿੰਮਾ ਨੂੰ ਭਾਰੀ ਸੰਗਤ ਦੇ ਵਿਰੋਧ ਦੇ ਬਾਵਜੂਦ ਪੁਲਿਸ ਲੈ ਕੇ ਜਾ ਰਹੀ ਹੈ। ਪੁਲਿਸ ਉਪਰ ਗੁਰਦੁਵਾਰਾ ਸਾਹਿਬ ਅੰਦਰ ਬੇਅਦਬੀ ਅਤੇ ਤੋੜਭੰਨ ਕਰਨ ਦੇ ਇਲਜ਼ਾਮ ਲਾਏ ਗਏ ਹਨ। ਪੁਲਿਸ ਦੀ ਇਸ ਕਾਰਵਾਈ ਨੂੰ ਲੈਕੇ ਸਿੱਖ ਸੰਗਤਾਂ ਵਿਚ ਰੋਸ ਹੈ ਅਤੇ ਉਨ੍ਹਾਂ ਵਲੋ ਕੱਲ ਸਾਰੀਆਂ ਸਿੱਖ ਜਥੇਬੰਦੀਆਂ (ਰਾਜਸਥਾਨ ਅਤੇ ਪੰਜਾਬ) ਕਿਸਾਨ ਜਥੇਬੰਦੀਆਂ ਅਤੇ ਗੁਰੂ ਨਾਨਕ ਲੇਵਾ ਸੰਗਤ ਨੂੰ ਸ਼੍ਰੀ ਗੰਗਾਨਗਰ ਸਥਿਤ ਗੁਰਦੁਵਾਰਾ ਸਾਹਿਬ ਇਕੱਠੇ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਥਾਣਾ ਸ਼੍ਰੀਗੰਗਾਨਗਰ ਦੀ ਕੋਤਵਾਲੀ ਪੁਲਿਸ ਵੱਲੋਂ ਕੀਤੀ ਗਈ ਹੈ ਤੇ ਜਿਸਦੀ ਅਗੁਵਾਈ ਖੁਦ ਥਾਣਾ ਮੁਖੀ ਤੇਜਵੰਤ ਸਿੰਘ ਬਰਾੜ ਵੱਲੋਂ ਕੀਤੀ ਗਈ। ਥਾਣਾ ਮੁਖੀ ਦਾ ਕਹਿਣਾ ਹੈ ਕਿ ਕਿਸੇ ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਇਕ ਸੰਚਾਲਕ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਕਰਦਿਆਂ ਤਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਦਾ ਕੀ ਹੈ ਕਹਿਣਾ ?

ਉਧਰ, ਸ਼੍ਰੀਗੰਗਾਨਗਰ ਦੇ ਥਾਣਾ ਕੋਤਵਾਲੀ ਮੁਖੀ ਤੇਜਵੰਤ ਸਿੰਘ ਦਾ ਸਿੱਖ ਆਗੂ ਤਜਿੰਦਰ ਸਿੰਘ ਟਿੰਮਾ ਨੂੰ ਗ੍ਰਿਫ਼ਤਾਰ ਕਰਨ ਪਿੱਛੇ ਇਮੀਗ੍ਰੇਸ਼ਨ ਸੰਚਾਲਕ ਦੇ ਨਾਲ ਵਿਵਾਦ ਮਾਮਲੇ ‘ਚ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਿਵਿਲ ਡ੍ਰੇਸ ਵਿਚ ਗਈ ਸੀ, ਕੋਈ ਭੰਨਤੋੜ ਨਹੀਂ ਕੀਤੀ ਅਤੇ ਨਾ ਹੀ ਕੋਈ ਬੇਅਦਬੀ ਨਹੀਂ ਕੀਤੀ ਗਈ, ਸਗੋਂ ਸਿੱਖ ਸੰਗਤ ਨੂੰ ਭੜਕਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ।

ਤੇਜਿੰਦਰਪਾਲ ਟਿੰਮਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਸ਼੍ਰੋਮਣੀ ਕਮੇਟੀ

ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਸਬੰਧੀ ਆਵਾਜ਼ ਉਠਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਪੁਲਿਸ ਦੀ ਇਹ ਕਾਰਵਾਈ ਸਿੱਖਾਂ ਪ੍ਰਤੀ ਧੱਕੇਸ਼ਾਹੀ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਹੈ।

Share this content:

Post Comment