Loading Now

ਲੁਧਿਆਣਾ ਤੋਂ ‘ਆਪ’ ਵਿਧਾਇਕ ਵਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਮੈਂਬਰਸ਼ਿਪ ਖਾਰਜ ਕਰਨ ਤੇ ਆਇਆ ਸਪਸ਼ਟੀਕਰਨ

ਲੁਧਿਆਣਾ ਤੋਂ ‘ਆਪ’ ਵਿਧਾਇਕ ਵਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਮੈਂਬਰਸ਼ਿਪ ਖਾਰਜ ਕਰਨ ਤੇ ਆਇਆ ਸਪਸ਼ਟੀਕਰਨ

ਚੰਡੀਗੜ੍ਹ, 23 ਅਕਤੂਬਰ 2026- ਪੰਜਾਬ ਵਿਧਾਨ ਸਭਾ ਨੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ, ਇਹ ਦੇਖਣ ਵਿੱਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮਾਣਯੋਗ ਮੈਂਬਰ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਇਸ ਕਮੇਟੀ ਦੀ ਬਜਾਏ ਕਿਸੇ ਹੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਦੀ ਬੇਨਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬਜਾਏ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।

Share this content:

Post Comment