Loading Now

ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਨੇ 6 ਲੱਖ ਰੁਪਏ ਹੋਣਹਾਰ ਵਿਦਿਆਰਥੀਆਂ ਲਈ ਦਿੱਤੇ

ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਨੇ 6 ਲੱਖ ਰੁਪਏ ਹੋਣਹਾਰ ਵਿਦਿਆਰਥੀਆਂ ਲਈ ਦਿੱਤੇ

photo1-10-march-1-1024x634 ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਨੇ 6 ਲੱਖ ਰੁਪਏ ਹੋਣਹਾਰ ਵਿਦਿਆਰਥੀਆਂ ਲਈ ਦਿੱਤੇ
ਅਮਰਜੀਤ ਸਿੰਘ ਪ੍ਰਬੰਧਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ 6 ਲੱਖ ਰੁਪਏ ਦਾ ਸਕਾਲਰਸ਼ਿਪ ਦਾ ਚੈੱਕ ਮਲਕੀਅਤ ਸਿੰਘ ਰਗਬੋਤਰਾ ਨੂੰ ਦਿੰਦੇ ਹੋਏ।

ਫਗਵਾੜਾ, 10 ਮਾਰਚ ( ਏ.ਡੀ.ਪੀ. ਨਿਊਜ਼ )

ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਚੈਰੀਟੇਬਲ ਟਰੱਸਟ ਫਗਵਾੜਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਗਵਾੜਾ ਦੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਦੇ ਉਹਨਾਂ ਵਿਦਿਆਰਥੀਆਂ ਨੂੰ ਜਿਹਨਾਂ ਬੋਰਡ ਪ੍ਰੀਖਿਆਵਾਂ ਵਿੱਚ 80 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ ਹਨ, 6 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ, ਜਿਸਦਾ ਚੈੱਕ ਅਮਰਜੀਤ ਸਿੰਘ ਪ੍ਰਬੰਧਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਨੇ ਮਲਕੀਅਤ ਸਿੰਘ ਰਗਬੋਤਰਾ ਪ੍ਰਧਾਨ ਬਲੱਡ ਬੈਂਕ ਅਤੇ ਜਨਰਲ ਸਕੱਤਰ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਨੂੰ ਦਿੱਤਾ।  ਕੇ.ਕੇ. ਸਰਦਾਨਾ ਚੇਅਰਮੈਨ ਬਲੱਡ ਬੈਂਕ ਅਤੇ ਪ੍ਰਧਾਨ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਅਤੇ ਪ੍ਰੋ: ਜਸਵੰਤ ਸਿੰਘ ਗੰਡਮ ਸਕੱਤਰ ਬਾਸੀ ਟਰੱਸਟ ਅਤੇ ਮੈਂਬਰ ਸਕਾਲਰਸ਼ਿਪ ਕਮੇਟੀ ਨੇ ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਹ ਰਕਮ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਸਮਾਗਮ ਦੌਰਾਨ ਦਿੱਤੀ ਜਾਵੇਗੀ।

 

 

Share this content:

Previous post

ਸਰਕਾਰ ਵਲੋਂ ਪੰਜਾਬੀ ਬੋਲੀ, ਪੰਜਾਬੀ ਸਾਹਿਤ ਤੇ ਪੰਜਾਬੀ ਸੱਭਿਆਚਾਰ ਦੇ ਸਰੋਕਾਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੰਜਾਬ ਚੇਤਨਾ ਮੰਚ ਨੇ ਕੀਤਾ ਰੋਸ ਪ੍ਰਗਟ

Next post

ਗੁਰੂ ਰਾਮਦਾਸ ਹਸਪਤਾਲ ਬਠਿੰਡਾ ਨੇ ਮੁਫ਼ਤ ਵਿੱਚ ਬਦਲ ਦਿੱਤਾ ਗੋਡਾ

Post Comment