ਸਕੂਲੀ ਬੱਚਿਆਂ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਮਤਾ ਪਾਸ
ਚੰਡੀਗੜ੍ਹ, 6 ਅਗਸਤ – ਪੰਜਾਬ ਵਿਧਾਨ ਸਭਾ ਵਿੱਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਬਾਇਕਾਟ ਦੀਆਂ ਤਖਤੀਆਂ ਲੈ ਕੇ ਪਹੁੰਚੇ। ਸ਼ੁਰੂਆਤ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਤੇ ਸਵਾਲ ਦਾ ਜਵਾਬ ਦਿੰਦੀਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਗਰਾਉਂ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਾਲ 2026-27 ਦੌਰਾਨ 12.08 ਕਰੋੜ ਰੁਪਏ ਮਨਜੂਰ ਕੀਤੇ ਹਨ ਮਨਜੂਰ ਕੀਤੇ ਹਨ।
ਉਹਨਾਂ ਕਿਹਾ ਕਿ ਇਸ ਕੰਮ ਦਾ ਟੈਂਡਰ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਕੰਮ ਇੱਕ ਸਾਲ ਵਿੱਚ ਮੁਕੰਮਲ ਕਰਵਾਇਆ ਜਾਵੇਗਾ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਵਿਧਾਨ ਸਭਾ ਹਲਕਾ ਨਕੋਦਰ ਵਿੱਚ ਪਿੰਡ ਨੂਰਪੁਰ ਚੱਠਾ ਨੇੜੇ ਚਿੱਟੀ ਵੇਈ ਉੱਤੇ ਪੁੱਲ ਦੀ ਉਸਾਰੀ ਲਈ ਵਿਭਾਗ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪੇਂਡੂ ਪੁਲਾਂ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕੀਤੀ ਜਾਂਦੀ ਹੈ ਜੇ ਪੰਜਾਬ ਮੰਡੀ ਬੋਰਡ ਵੱਲੋਂ ਜਲ ਸਰੋਤ ਵਿਭਾਗ ਤੋਂ ਕੋਈ ਐਨਓਸੀ ਦੀ ਮੰਗ ਕੀਤੀ ਜਾਂਦੀ ਹੈ ਤਾਂ ਇਸ ਤੇ ਬਿਨਾਂ ਕਿਸੇ ਦੇਰੀ ਤੋਂ ਜਾਰੀ ਕੀਤਾ ਜਾਵੇਗਾ। ਪਰ ਵਿਧਾਇਕਾਂ ਵੱਲੋਂ ਜਲ ਸਰੋਤ ਵਿਭਾਗ ਵੱਲੋਂ ਕਰਵਾਏ ਜਾਣ ਦੀ ਮੰਗ ਕਰਨ ਉੱਤੇ ਇਸ ਨੂੰ ਵਿਚਾਰਿਆ ਜਾਵੇਗਾ।
Share this content:



Post Comment