Loading Now

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

ਫਰੀਦਕੋਟ, 12 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨ ਫਰੀਦਕੋਟ ਵਿਖੇ ਵਾਪਰੇ ਦੁਖਦਾਈ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ-ਚਾਲ ਜਾਣਨ ਲਈ ਬੀਤੀ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦਾ ਦੌਰਾ ਕੀਤਾ। ਸਪੀਕਰ ਸ. ਸੰਧਵਾਂ ਨੇ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

WhatsApp-Image-2026-06-12-at-9.06.26-AM-1024x704 ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

ਉਨ੍ਹਾਂ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾ ਹੋਰ ਮਰੀਜਾਂ ਦਾ ਵੀ ਹਾਲ-ਚਾਲ ਜਾਣਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ।

WhatsApp-Image-2026-06-12-at-9.06.20-AM-1024x686 ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

 ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।  ਸਪੀਕਰ ਸ. ਸੰਧਵਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਅਧਿਕਾਰੀਆਂ ਤੋਂ ਜ਼ਖਮੀਆਂ ਦੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

Share this content:

Post Comment