Loading Now

ਸਪੀਕਰ ਸੰਧਵਾਂ ਨੇ ਨਸ਼ਿਆਂ ਵਿਰੁੱਧ ਰੈਲੀ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਨਸ਼ਿਆਂ ਵਿਰੁੱਧ ਰੈਲੀ ਵਿੱਚ ਕੀਤੀ ਸ਼ਿਰਕਤ

*ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਦਾ ਦਿੱਤਾ ਸੁਨੇਹਾ
ਕੋਟਕਪੂਰਾ, 27 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕੋਟਕਪੂਰਾ ਵਿਖੇ ਗੁੱਡ ਮੋਰਨਿੰਗ ਵੈੱਲਫੇਅਰ ਕਲੱਬ (ਰਜਿ.) ਕੋਟਕਪੂਰਾ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ
ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਹ ਰੈਲੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਤੋਂ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਤੋਂ ਹੁੰਦੀ ਹੋਈ ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਸਮਾਪਤ ਹੋਈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਵਿਦਿਆਰਥੀਆਂ, ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲੈ ਕੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ,
ਸਿੱਖਿਆ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਸਮੇਂ ਦੀ ਲੋੜ ਹਨ। ਉਨ੍ਹਾਂ ਦੱਸਿਆ ਕਿ
ਰੈਲੀ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ ਪੰਜਾਬ ਦੀ ਮੁਹਿੰਮ ਨੂੰ ਹੋਰ
 \ਮਜ਼ਬੂਤ ਕਰਨਾ ਹੈ। ਇਸ ਮੌਕੇ ਗੁਰਿੰਦਰ ਸਿੰਘ ਮਹਿੱਦੀਰੱਤਾ, ਡਾ. ਮਨਜੀਤ ਸਿੰਘ ਢਿੱਲੋਂ, ਹਰਬੰਸ ਸਿੰਘ ਪਦਮ
ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Share this content:

Post Comment