ਸਪੀਕਰ ਸੰਧਵਾਂ ਨੇ ਪਿੰਡ ਪੱਕਾ ਵਿਖੇ 64 ਲੱਖ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਕੀਤਾ ਸਮਰਪਿਤ
ਕੋਟਕਪੂਰਾ, 5 ਮਈ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ 3100 ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿਸ ਦੇ ਪਹਿਲੇ ਪੜਾਅ ਅਧੀਨ ਪਿੰਡ ਪੱਕਾ ਵਿਖੇ 64 ਲੱਖ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਅਤਿਆਧੁਨਿਕ ਖੇਡ ਸਟੇਡੀਅਮ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲ ਦਲ ਵਿਚ ਫਸ ਕੇ ਆਪਣੀ ਜਵਾਨੀ ਨੂੰ ਨਸ਼ਟ ਕਰ ਰਹੀ ਹੈ ਉਨ੍ਹਾਂ ਲਈ ਅਜਿਹੇ ਖੇਡ ਸਟੇਡੀਅਮ ਪ੍ਰਰੇਨਾਦਾਇਕ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਖੇਡਦੇ ਸਮੇਂ ਕਈ ਵਾਰ ਖਿਡਾਰੀਆਂ ਨੂੰ ਸੱਟਾਂ ਲੱਗ ਜਾਂਦੀਆਂ ਹਨ, ਉਨ੍ਹਾਂ ਦੇ ਇਲਾਜ ਲਈ ਫ਼ਰੀਦਕੋਟ ਵਿਖੇ ਮੈਡੀਸਨ ਸੈਂਟਰ ਵੀ ਖੋਲਿਆ ਗਿਆ ਹੈ। ਜਿਥੇ ਉਨ੍ਹਾਂ ਦਾ ਮੁਫਤ ਵਿੱਚ ਇਲਾਜ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ।

ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ। ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਸਾਰਿਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀ ਗੱਲ ਸੁਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਸਰਬ ਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਥਰਮਲ ਪਲਾਂਟ ਵੀ ਖਰੀਦੇ ਗਏ ਹਨ। ਨੌਜਵਾਨਾਂ ਨੂੰ 65000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ, ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਸੁਖਵੰਤ ਪੱਕਾ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ ਪੰਜਾਬ,ਸਰਪੰਚ ਮਲਕੀਤ ਸਿੰਘ,ਸਰਪੰਚ ਗੁਰਸੇਵਕ ਸਿੰਘ,ਗਿਆਨੀ ਦਲੀਪ ਸਿੰਘ,ਕਮਲਜੀਤ ਸਿੰਘ ਮਾਨ ,ਜੋਗਿੰਦਰ ਸਿੰਘ,ਸੁਖਵੀਰ ਸਿੰਘ,ਗੁਰਜੰਟ ਸਿੰਘ,ਬੱਬੂ ਸੇਖੋਂ,ਗੁਰਜਿੰਦਰ ਸਿੰਘ ,ਸਰਪੰਚ ਜਗਜੀਤ ਸਿੰਘ,ਸਰਪੰਚ ਦਿਲਬਾਗ ਸਿੰਘ ,ਪਾਲ ਸਿੰਘ,ਸੁਖਵੰਤ ਸਿੰਘ ਹਰੀਏਆਲਾ ,ਜਸਵੰਤ ਸਿੰਘ ਚੈਅਰਮੈਨ ਜੇਪੀ ਸਰਾਂ,ਨਿਰਮਲ ਸਿੰਘ ਗੋਰਵ ਅਰੋੜਾ,ਲੱਖਾ ਸਰਾਂ,ਡਾਕਟਰ ਸੁਖਮੰਦਰ ਸਿੰਘ,ਡਾਕਟਰ ਨਿਸ਼ਾਨ ਸਿੰਘ,ਹਰਨੇਕ ਸਿੰਘ,ਸੁਖਦੇਵ ਸਿੰਘ,ਬੋਹੜ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
Share this content:



Post Comment