ਸਰਕਾਰ 65 ਹਜ਼ਾਰ ਨੌਕਰੀਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ: ਬਾਜਵਾ
ਚੰਡੀਗੜ੍ਹ, 8 ਅਗਸਤ – ਮੌਨਸੂਨ ਇਜਲਾਸ ਦੇ ਪੰਜਵੇਂ ਦਿਨ ਕਾਂਗਰਸੀ ਵਿਧਾਇਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਅੱਗੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ 65 ਹਜ਼ਾਰ ਨੌਕਰੀਆਂ ਦੇ ਦਾਅਵੇ ਨੂੰ ਗੱਪ ਕਰਾਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਸਾਢੇ ਚਾਰ ਸਾਲਾਂ ਦੌਰਾਨ 65 ਹਜ਼ਾਰ ਨੌਕਰੀਆਂ ਦੇਣ ਦੇ ਦਾਅਵੇ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ 65 ਹਜ਼ਾਰ ਨੌਜਵਾਨਾਂ ਨੂੂੰ ਨੌਕਰੀਆਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਇਹ ਸਾਰੇ ਦਾਅਵੇ ਝੂਠੇ ਹਨ। ਜੇ ਸੂਬਾ ਸਰਕਾਰ ਨੇ 65 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਹੈ ਤਾਂ ਇਸ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ। ਵ੍ਹਾਈਟ ਪੇਪਰ ਵਿੱਚ ਨੌਜਵਾਨ ਦਾ ਨਾਮ ਪਤਾ ਅਤੇ ਕਿਸ ਵਿਭਾਗ ਵਿੱਚ ਕਿਹੜੇ ਅਹੁਦੇ ’ਤੇ ਨੌਕਰੀ ਦਿੱਤੀ ਗਈ ਹੈ, ਉਸ ਨੂੰ ਵੀ ਜਨਤਕ ਕੀਤਾ ਜਾਵੇਗਾ। ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਦਿੱਤੀਆਂ ਨੌਕਰੀਆਂ ਵਿੱਚੋਂ 70 ਫ਼ੀਸਦ ਨੌਕਰੀਆਂ ਗੈਰ-ਪੰਜਾਬੀਆਂ ਨੂੰ ਦਿੱਤੀਆਂ ਗਈਆਂ ਹਨ। ਇਸ ਬਾਰੇ ਵੀ ਸੂਬਾ ਸਰਕਾਰ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
Share this content:



Post Comment