ਸਰਕਾਰ ਵੱਲੋਂ ਵਾਂਗਚੁੱਕ ਦੀ ਰਿਹਾਈ ਦਾ ਵਿਰੋਧ
ਨਵੀਂ ਦਿੱਲੀ, 12 ਫਰਵਰੀ – ਕੇਂਦਰ ਸਰਕਾਰ ਨੇ ਬੁੱਧਵਾਰ ਸੁਪਰੀਮ ਕੋਰਟ ਵਿੱਚ ਸਪੱਸ਼ਟ ਕੀਤਾ ਕਿ ਲੱਦਾਖ ਦੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਸਿਹਤ ਸੰਬੰਧੀ ਕੋਈ ਚਿੰਤਾ ਵਾਲੀ ਗੱਲ ਨਹੀਂ, ਇਸ ਲਈ ਉਨ੍ਹਾ ਨੂੰ ਸਿਹਤ ਦੇ ਆਧਾਰ ‘ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਹਿਰਾਸਤ ਦੌਰਾਨ ਵਾਂਗਚੁਕ ਦੀ 24 ਵਾਰ ਡਾਕਟਰੀ ਜਾਂਚ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਸਰਕਾਰ ਨੇ ਦਲੀਲ ਦਿੱਤੀ ਕਿ ਜਿਨ੍ਹਾਂ ਕਾਰਨਾਂ ਕਰਕੇ ਵਾਂਗਚੁਕ ਨੂੰ ਕੌਮੀ ਸੁਰੱਖਿਆ ਐਕਟ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ, ਉਹ ਅਜੇ ਵੀ ਕਾਇਮ ਹਨ ਅਤੇ ਅਜਿਹੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਛੋਟ ਦੇਣਾ ਉਚਿਤ ਨਹੀਂ ਹੋਵੇਗਾ।
Share this content:



Post Comment