ਸਰਕਾਰੀ ਬੱਸਾਂ ਦਾ ਚੱਕਾ ਜਾਮ ਤੀਜਾ ਦਿਨ, ਯਾਤਰੀ ਖੱਜਲ ਖੁਆਰ
ਲੁਧਿਆਣਾ, 24 ਅਕਤੂਬਰ – ਪੰਜਾਬ ਰੋਡਵੇਜ਼ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਬੱਸਾਂ ਦਾ ਚੱਕਾ ਜਾਮ ਅੱਜ ਤੀਜੇ ਦਿਨ ਵੀ ਜਾਰੀ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਯੂਨੀਅਨ ਦੀ ਪਟਿਆਲਾ ਵਿਖੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਬੈਠਕ ਹੋਵੇਗੀ। ਇਸ ਮੀਟਿੰਗ ਮਗਰੋਂ ਯੂਨੀਅਨ ਦੇ ਆਗੂ ਵੱਲੋਂ ਆਪਣੀ ਅਗਲੀ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਸਥਾਨਕ ਸਰਕਟ ਹਾਊਸ ’ਚ ਹੋਵੇਗੀ।
ਦੱਸ ਦਈਏ ਕਿ ਸਰਕਾਰੀ ਬੱਸਾਂ ਜੋ ਖਾਸ ਕਰਕੇ ਠੇਕਾ ਮੁਲਾਜ਼ਮ ਚਲਾਉਂਦੇ ਹਨ ਉਹ ਪੂਰੀ ਤਰ੍ਹਾਂ ਬੰਦ ਹਨ। ਪੀਆਰਟੀਸੀ ਦੀਆਂ ਬੱਸਾਂ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਚਲਾਈਆਂ ਜਾਂਦੀਆਂ ਹਨ, ਜਿਸ ਕਾਰਨ ਤਕਰੀਬਨ 55 ਫੀਸਦੀ ਬੱਸਾਂ ਅੱਜ ਨਹੀਂ ਚੱਲ ਰਹੀਆਂ ਹਨ। ਇਸ ਸਬੰਧ ’ਚ ਸਾਡੀ ਟੀਮ ਵੱਲੋਂ ਲੁਧਿਆਣਾ ਬੱਸ ਸਟੈਂਡ ਦਾ ਜਾਇਜ਼ਾ ਲਿਆ ਗਿਆ ਜਿੱਥੇ ਸਰਕਾਰੀ ਬੱਸਾਂ 50 ਫੀਸਦੀ ਅਤੇ ਪ੍ਰਾਈਵੇਟ ਬੱਸਾਂ ਸਾਰੀਆਂ ਚੱਲ ਰਹੀਆਂ ਹਨ। ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ।
ਕੀ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ?
ਮੁਲਾਜ਼ਮਾਂ ਨੇ ਕਿਹਾ ਕਿ, “ਸਾਡੀਆਂ ਮੁੱਖ ਮੰਗਾਂ ਵਿੱਚੋਂ ਇੱਕ ਕਿਲੋਮੀਟਰ ਸਕੀਮ ਤਹਿਤ ਚੱਲਣ ਵਾਲੀਆਂ ਬੱਸਾਂ ਬੰਦ ਕਰਨਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਸਾਨੂੰ ਪੱਕਾ ਕੀਤਾ ਜਾਵੇਗਾ ਪਰ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਸਾਡੀ ਗੱਲਾਂ ਵੱਲ ਕੋਈ ਗੌਰ ਨਹੀਂ ਫਰਮਾਇਆ। ਹਾਲੇ ਵੀ ਸਰਕਾਰ ਕੋਲ ਦੋ ਮਹੀਨੇ ਦਾ ਸਮਾਂ ਹੈ ਜਿਸ ਤੋਂ ਬਾਅਦ ਚੋਣ ਜਾਬਤਾ ਲੱਗ ਜਾਵੇਗਾ। ਜੇਕਰ ਸਰਕਾਰ ਚਾਹੁੰਦੀ ਹੈ ਕਿ ਉਹਨਾਂ ਨੂੰ ਮੁੜ ਸੱਤਾ ਦੇ ਵਿੱਚ ਆਉਣ ਦੇ ਲਈ ਮੁਲਾਜ਼ਮ ਵਰਗ ਉਹਨਾਂ ਦਾ ਸਾਥ ਦੇਵੇ ਤਾਂ ਸਰਕਾਰ ਨੂੰ ਸਾਡੀਆਂ ਗੱਲਾਂ ਮੰਨਣੀਆਂ ਪੈਣਗੀਆਂ।”
Share this content:



Post Comment