Loading Now

ਸਰਕਾਰੀ ਸਕੂਲਾਂ ’ਚ ਲਾਇਬ੍ਰੇਰੀਅਨ ਦੀਆਂ 42 ਫ਼ੀਸਦੀ ਪੋਸਟਾਂ ਖਾਲੀ

ਸਰਕਾਰੀ ਸਕੂਲਾਂ ’ਚ ਲਾਇਬ੍ਰੇਰੀਅਨ ਦੀਆਂ 42 ਫ਼ੀਸਦੀ ਪੋਸਟਾਂ ਖਾਲੀ

ਚੰਡੀਗੜ੍ਹ, 11 ਅਗਸਤ – ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕੰਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਸਿੱਖਿਆ ਖੇਤਰ ਵਿੱਚ ਵੱਡੀ ਗਿਣਤੀ ਅਸਾਮੀਆਂ ਖਾਲੀ ਪਈਆਂ ਹਨ। ਪੰਜਾਬ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਡੀ ਗਿਣਤੀ ਅਸਾਮੀਆਂ ਖਾਲੀ ਹੋਣ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਵੀ ਲਾਇਬ੍ਰੇਰੀਅਨ ਦੀਆਂ 42 ਫ਼ੀਸਦੀ ਪੋਸਟਾਂ ਖਾਲੀ ਹਨ। ਪੰਜਾਬ ਵਿਧਾਨ ਸਭਾ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਦੀਆਂ ਖਾਲੀ ਅਸਾਮੀਆਂ ਦੇ ਵੇਰਵੇ ਮੰਗੇ ਗਏ।

ਇਸ ਦੇ ਜਵਾਬ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਦੀਆਂ ਕੁੱਲ 1860 ਪੋਸਟਾਂ ਹਨ। ਇਨ੍ਹਾਂ ਵਿੱਚੋਂ 1075 ਪੋਸਟਾਂ ਭਰੀਆਂ ਹੋਈਆਂ ਹਨ ਜਦੋਂਕਿ 785 ਪੋਸਟਾਂ ਖਾਲੀ ਪਈਆਂ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਇਬ੍ਰੇਰੀਅਨ ਦੀਆਂ ਖਾਲੀ ਪੋਸਟਾਂ ਭਰਨ ਲਈ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਅਗਸਤ ਮਹੀਨੇ ਦੇ ਅਖ਼ੀਰ ਤੱਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ।

Share this content:

Post Comment