Loading Now

ਸਰੀ ਵਿੱਚ 21 ਫਰਵਰੀ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ

ਸਰੀ ਵਿੱਚ 21 ਫਰਵਰੀ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ

ਸਰੀ, 18 ਫਰਵਰੀ – ਪਿਛਲੇ 30 ਸਾਲਾਂ ਤੋਂ ਕੈਨੇਡਾ ਵਿੱਚ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ਨਿਰੰਤਰ ਯਤਨਸ਼ੀਲ ਸੰਸਥਾ ‘ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ’ (ਪਲੀਅ) ਵੱਲੋਂ ਇਸ ਸਾਲ ਵੀ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸ਼ੇਸ਼ ਸਮਾਗਮ 21 ਫਰਵਰੀ, ਦਿਨ ਸ਼ਨੀਵਾਰ ਨੂੰ ਤਾਜ ਪਾਰਕ ਕਨਵੈਨਸ਼ਨ ਸੈਂਟਰ (8580-132 ਸਟ੍ਰੀਟ) ਸਰੀ ਵਿਖੇ ਕਰਵਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੇ ਕਿਹਾ ਹੈ ਕਿ ਪੰਜਾਬੀ ਪ੍ਰੇਮੀਆਂ ਲਈ ਇਹ ਬਹੁਤ ਹੀ ਮਹੱਤਵਪੂਰਨ ਸਮਾਗਮ ਹੋਵੇਗਾ ਜੋ ਕਿ ਦੀਪਕ ਬਿਨਿੰਗ ਫਾਊਂਡੇਸ਼ਨ ਅਤੇ ਤਾਜ ਪਾਰਕ ਕਨਵੈਨਸ਼ਨ ਸੈਂਟਰ ਦੇ ਸਹਿਯੋਗ ਨਾਲ ਦੁਪਹਿਰ 12:30 ਵਜੇ ਤੋਂ 3:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਬੀ.ਸੀ. ਦੇ ਪੋਸਟ ਸੈਕੰਡਰੀ ਐਜੂਕੇਸ਼ਨ ਮੰਤਰੀ ਜੈਸੀ ਸੁੰਨੜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਸਾਬਕਾ ਆਰ.ਸੀ.ਐਮ.ਪੀ. ਅਫਸਰ ਅਤੇ ਸਤਿਕਾਰਯੋਗ ਸੈਨੇਟਰ ਬਲਤੇਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣੇ ਤਜਰਬੇ ਸਾਂਝੇ ਕਰਨਗੇ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀ ਪੰਜਾਬੀ ਵਿੱਚ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਇਸ ਸਮਾਗਮ ਦੀ ਸ਼ਾਨ ਵਧਾਉਣਗੇ।

Share this content:

Post Comment