Loading Now

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਾਂਗਰਸ ਵੱਲੋਂ ਸ਼ਰਧਾਂਜਲੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਾਂਗਰਸ ਵੱਲੋਂ ਸ਼ਰਧਾਂਜਲੀ

*ਪਵਨ ਦੀਵਾਨ ਵੱਲੋਂ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਡਟ ਕੇ ਪਹਿਰਾ ਦੇਣ ਦਾ ਸੱਦਾ
ਲੁਧਿਆਣਾ, 29 ਸਤੰਬਰ(ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕਾਂਗਰਸ ਪਾਰਟੀ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਹ ਸਮਾਗਮ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਅਤੇ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਦਾ ਜੀਵਨ, ਸੋਚ ਅਤੇ ਦੇਸ਼ ਪ੍ਰਤੀ ਸਮਰਪ ਅੱਜ ਵੀ ਨੌਜਵਾਨਾਂ ਅਤੇ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਵੱਲੋਂ ਦੇਖੇ ਆਜ਼ਾਦ, ਖੁਸ਼ਹਾਲ, ਲੋਕਤੰਤਰਿਕ ਅਤੇ ਸਮਾਜਿਕ ਬਰਾਬਰੀ ਵਾਲੇ ਭਾਰਤ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਦੀਵਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਧਰਮ ਨਿਰਪੱਖਤਾ ਦੀ ਰੱਖਿਆ ਲਈ ਹਮੇਸ਼ਾ ਡਟੇ ਰਹੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਸੁਸ਼ੀਲ ਮਲਹੋਤਰਾ, ਨਿੱਕੀ ਰਿਆਤ, ਜਸਵਿੰਦਰ ਓਸਾਹਨ, ਕੁਲਬੀਰ ਨੀਟਾ, ਰੋਹਿਤ ਪਾਹਵਾ, ਦੀਪਕ ਹੰਸ, ਬ੍ਰਿਜ ਮੋਹਨ ਕਾਲੀਆ, ਬਲਜੀਤ ਆਹੂਜਾ, ਮੋਹਿਤ ਚੁੱਘ, ਹਰਭਗਤ ਗਰੇਵਾਲ, ਅਵਤਾਰ ਸਿੰਘ, ਨਿਵੇਸ਼ ਵਾਸਨ, ਗੁਰਨਾਮ ਸਿੰਘ ਕਲੇਰ ਵੀ ਮੌਜੂਦ ਰਹੇ।

Share this content:

Previous post

“ਓਮ ਜੈ ਜਗਦੀਸ਼ ਹਰੇ” ਆਰਤੀ ਦੀ ਰਚਨਾ ਕਰਨ ਵਾਲੇ ਪੰਡਿਤ ਸ਼ਰਧਾ ਰਾਮ ਫਿਲੌਰੀ ਜੀ ਦਾ 189ਵਾਂ ਜਨਮ ਉਤਸਵ 7 ਮੰਦਰਾਂ ਵਿੱਚ ਆਰਤੀ ਕਰਕੇ ਅਤੇ ਪ੍ਰਭੂ ਅੱਗੇ ਪੰਜਾਬ ਦੀ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਸਦਭਾਵਨਾ ਦੀ ਅਰਦਾਸ ਕਰਕੇ ਮਨਾਇਆ ਵੱਖ ਵੱਖ ਮੰਦਰਾਂ ਵਿੱਚ ਡਾਬਰ, ਦੀਵਾਨ, ਮਹੰਤ ਪੁਰੀ, ਦੁੱਗਲ, ਥਾਪਰ, ਗੋਇਲ, ਛਾਪਾ, ਬਰਾਰਾ, ਸ਼ਰਮਾ, ਪਾਹਵਾ ਦਾ ਕੀਤਾ ਵਿਸ਼ੇਸ਼ ਸਨਮਾਨ ਬ੍ਰਹਮਲੀਨ ਮਹੰਤ ਨਰਾਇਣ ਪੁਰੀ ਜੀ ਨੂੰ ਸੰਗਲਾ ਵਾਲਾ ਸ਼ਿਵਾਲਾ ਵਿਖੇ ਸ਼ਰਧਾ ਸਤਿਕਾਰ ਭੇਂਟ ਕੀਤਾ ‘ਭਾਗਿਆਵਤੀ’ ਨਾਵਲ ਬੇਟੀਆਂ ਨੂੰ ਸ਼ਾਦੀ ਤੋਂ ਪਹਿਲਾਂ ਪੜ੍ਹਨ ਲਈ ਉਪਲਬਧ ਕਰਵਾਵਾਂਗੇ- ਪੁਰੀਸ਼, ਨਵਦੀਪ ਨਵੀ

Next post

ਟਰਕੌਲੋਜੀ

Post Comment