ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਚੰਡੀਗੜ੍ਹ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 17 ਜੂਨ – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ ਯਾਨੀ 18 ਜੂਨ (ਵੀਰਵਾਰ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅਹਿਮ ਫ਼ੈਸਲਾ ਪੰਚਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਲਿਆ ਗਿਆ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਬੁੱਧਵਾਰ ਨੂੰ ਇਸ ਸਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
ਪਹਿਲਾਂ ਰਾਖਵੀਂ ਛੁੱਟੀ ਸੀ
ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਦੇ ਕੈਲੰਡਰ ਸਾਲ 2026 ਵਿੱਚ ਪਹਿਲਾਂ ਇਸ ਦਿਨ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਸੀ। ਹੁਣ ਪੁਰਾਣੇ ਹੁਕਮਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਪ੍ਰਸ਼ਾਸਨ ਵੱਲੋਂ ਇਸ ਨੂੰ ਮੁਕੰਮਲ ਜਨਤਕ ਛੁੱਟੀ ਐਲਾਨ ਦਿੱਤਾ ਗਿਆ ਹੈ।
ਇਨ੍ਹਾਂ ਸੰਸਥਾਵਾਂ ਵਿੱਚ ਰਹੇਗੀ ਛੁੱਟੀ
ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ, ਸਰਕਾਰੀ ਵਿਦਿਅਕ ਅਤੇ ਹੋਰ ਸੰਸਥਾਵਾਂ ਦੇ ਨਾਲ-ਨਾਲ ਉਦਯੋਗਿਕ ਇਕਾਈਆਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਸਕੱਤਰ ਦੀਪਰਾਵਾ ਲਾਕਰਾ ਵੱਲੋਂ ਅਧਿਕਾਰਤ ਤੌਰ ‘ਤੇ ਜਾਰੀ ਕੀਤੇ ਗਏ ਹਨ।
Share this content:


Post Comment