Loading Now

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਾਤ 12 ਵਜੇ ਦੇ ਕਰੀਬ ਪਹੁੰਚਿਆ ਮੋਗਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਾਤ 12 ਵਜੇ ਦੇ ਕਰੀਬ ਪਹੁੰਚਿਆ ਮੋਗਾ

*ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਹੁੰਚਿਆ ਮੋਗਾ

*ਚਾਰੋਂ ਵਿਧਾਇਕਾਂ, ਡਿਪਟੀ ਕਮਿਸ਼ਨਰ ਸਮੇਤ ਸੰਗਤਾਂ ਵੱਲੋਂ ਭਰਵਾਂ ਸਵਾਗਤ
*ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜਾਦੀ ਦੀ ਰੱਖਿਆ ਲਈ ਦਿੱਤਾ ਬਲਿਦਾਨ
*ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ
*ਨਗਰ ਕੀਰਤਨ ਦੀ ਆਮਦ ਤੇ “ਬੋਲੇ ਸੋ ਨਿਹਾਲ ਸਤਿ ਸ਼੍ਰੀ ਆਕਾਲ” ਦੇ ਜੈਕਾਰਿਆਂ ਨਾਲ ਗੂੰਜਿਆ ਮੋਗਾ ਸ਼ਹਿਰ

ਮੋਗਾ, 22 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਫਰੀਦਕੋਟ ਤੋਂ ਕੀਰਤਨ ਅਰੰਭ ਹੋ ਕੇ ਫਿਰੋਜਪੁਰ ਵਿਚੋ ਹੁੰਦਾ ਹੋਇਆ ਤਕਰੀਬਨ ਰਾਤ 12 ਵਜੇ ਮੋਗਾ ਪਹੁੰਚਿਆ। ਇਸ ਵਿਸ਼ਾਲ ਨਗਰ ਕਰੀਤਰਨ ਦਾ ਮੋਗਾ ਜਿਲ੍ਹੇ ਦੇ ਪਿੰਡ ਦਾਰਾਪੁਰ ਵਿਖੇ ਪੂਰਨ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ। ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ  ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ  ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ  ਸ਼੍ਰੀ ਸਾਗਰ ਸੇਤੀਆ, ਐਸ ਐਸ ਪੀ ਡਾ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੂਬੇਦਾਰ ਜੋਗਿੰਦਰ ਸਿੰਘ ਚੌਂਕ ਵਿਚ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ। ਮੋਗਾ ਵਿਖੇ ਸੰਗਤਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਅਤੇ ਨਗਰ ਕੀਰਤਨ ਦੀ ਆਮਦ ਨਾਲ ਮੋਗਾ “ਬੋਲੇ ਸੋ ਨਿਹਾਲ ਸਤਿ ਸ਼੍ਰੀ ਆਕਾਲ” ਦੇ ਜੈਕਾਰਿਆਂ ਨਾਲ਼ ਗੂੰਜ ਉੱਠਿਆ ਅਤੇ ਪਾਲਕੀ ਸਾਹਿਬ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ।

Capture-1-9 ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਾਤ 12 ਵਜੇ ਦੇ ਕਰੀਬ ਪਹੁੰਚਿਆ ਮੋਗਾ

ਗੁਰੂ ਸਾਹਿਬ ਦੇ ਭਾਰੀ ਇਕੱਠ ਵਾਲੇ ਵਿਸ਼ਾਲ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸੂਬੇਦਾਰ  ਜੋਗਿੰਦਰ ਸਿੰਘ ਚੌਂਕ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ। ਸਵਾਗਤ ਤੇ ਸਲਾਮੀ ਤੋਂ ਬਾਅਦ ਨਗਰ ਕੀਰਤਨ ਬੁੱਘੀਪੁਰਾ ਚੌਂਕ, ਮਟਵਾਣੀ, ਤੇ ਨਵਾਂ ਚੂਹੜਚੱਕ ਤੋ ਹੁੰਦਾ ਜਗਰਾਓਂ ਲਈ ਰਵਾਨਾ ਹੋਇਆ। ਚਾਰ  ਵਿਸ਼ਾਲ ਨਗਰ ਕੀਰਤਨਾਂ ਚੋਂ ਫਰੀਦਕੋਟ ਤੋਂ ਆਰੰਭ ਹੋਇਆ ਨਗਰ ਕੀਰਤਨ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਇੱਕ ਸੇਵਕ ਵਜੋਂ ਮਨਾ ਰਹੀ ਹੈ”। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜਾਦੀ ਦੀ ਰਾਖੀ ਲਈ ਆਪਣੀ ਆਵਾਜ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ। ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਆਜਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ। ਵਿਧਾਇਕ ਬਾਘਾਪੁਰਾਣਾ ਸ੍ਰ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ।

Capture-28 ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਾਤ 12 ਵਜੇ ਦੇ ਕਰੀਬ ਪਹੁੰਚਿਆ ਮੋਗਾ

ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸਖਸ਼ੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ ‘ਤੇ ਵਿਚਾਰ ਸਾਂਝੇ ਕਰਨਗੀਆਂ। ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਉਹਨਾਂ 23 ਤੋਂ 25 ਨਵੰਬਰ 2025 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹਾਂ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ।

ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਮੇਅਰ ਨਗਰ ਨਿਗਮ  ਬਲਜੀਤ ਸਿੰਘ ਚਾਨੀ, ਚੇਅਰਮੈਂਨ ਮਾਰਕਿਟ ਕਮੇਟੀ ਬਾਘਾਪੁਰਾਣਾ ਮਨਦੀਪ ਸਿੰਘ ਮਾਨ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਮੁੱਖ ਮੰਤਰੀ ਫ਼ੀਲਡ ਅਫਸਰ ਗਗਨਦੀਪ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਐਸ ਡੀ ਐਮ ਬਾਘਾਪੁਰਾਣਾ ਬੇਅੰਤ  ਸਿੰਘ ਸਿੱਧੂ, ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ, ਸੁਪਰਡੈਂਟ ਜੋਗਿੰਦਰ ਸਿੰਘ ਸਮੇਤ ਸੰਗਤਾਂ ਹਾਜਰ ਸਨ।

Share this content:

Post Comment